ਵੱਡੀ ਖ਼ਬਰ: ਪੰਜਾਬੀ ਅਦਾਕਾਰ ਅਤੇ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦੇਹਾਂਤ
Punjab News-
ਕੌਮਾਂਤਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਉਹ ਆਪਣਾ ਟਰੀਟਮੈਂਟ ਕਰਵਾਉਣ ਵਾਸਤੇ ਹਪਸਤਾਲ ਗਏ ਹੋਏ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਵਰਿੰਦਰ ਘੁੰਮਣ ਨੇ ਕਈ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕੀਤਾ ਹੈ। ਉਹ ਅੰਤਰਰਾਸ਼ਟਰੀ ਬਾਡੀ ਬਿਲਡਰ ਸਨ, ਨਾਲ ਹੀ ਉਨ੍ਹਾਂ ਦੇ ਸੋਸ਼ਲ ਮੀਡੀਆ ‘ਤੇ ਚੰਗੇ ਫ਼ੌਲਵਰ ਵੀ ਸਨ।
ਸੋਸ਼ਲ ਮੀਡੀਆ ਤੇ ਉਹ ਰੋਜ਼ਾਨਾਂ ਹੀ ਆਪਣੀਆਂ ਤਸਵੀਰਾਂ ਅਤੇ ਫ਼ੋਟੋਆਂ ਸ਼ੇਅਰ ਕਰਦੇ ਰਹਿੰਦੇ ਸਨ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ, ਉਹ ਸਲਮਾਨ ਖਾਨ ਨਾਲ ਵੀ ਕੰਮ ਕਰ ਚੁੱਕੇ ਹਨ।
ਇੱਥੇ ਦੱਸਦੇ ਚੱਲੀਏ ਕਿ ਹਾਲੇ ਅੱਜ ਹੀ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ ਜਗਰਾਓਂ ਵਿਖੇ ਕੀਤਾ ਗਿਆ ਹੈ ਕਿ, ਸ਼ਾਮ ਸਮੇਂ ਪੰਜਾਬ ਲਈ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆ ਗਈ।

