ਮੌਸਮ ਵਿਭਾਗ ਪੰਜਾਬ ਵੱਲੋਂ ਯੈਲੋ ਅਲਰਟ ਜਾਰੀ, ਪਵੇਗਾ ਭਾਰੀ ਮੀਂਹ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਦੀ ਉਡੀਕ ਕਰ ਰਹੇ ਪੰਜਾਬ ਵਾਸੀਆਂ ਨੂੰ ਅੱਜ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ ਪਰਸੋਂ ਤੋਂ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਦੱਸ ਦਈਏ ਕਿ, ਮੌਨਸੂਨ ਸੁਸਤ ਰਹਿਣ ਕਾਰਨ ਪਿਛਲੇ 10 ਦਿਨਾਂ ਤੋਂ ਸੂਬੇ ਦੇ ਕੁਝ ਜ਼ਿਲਿਆਂ ਵਿੱਚ ਤਾਪਮਾਨ 36 ਤੋਂ 40 ਡਿਗਰੀ ਵਿਚ 40 ਚੱਲ ਰਿਹਾ ਹੈ ਤੇ ਲੋਕਾਂ ਨੂੰ ਹੁੰਮਸ ਪਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ, 21 ਤੋਂ 24 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੂਰਵ-ਅਨੁਮਾਨਾਂ ਦੇ ਅਨੁਸਾਰ, ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਮ ਤੌਰ ‘ਤੇ ਬੱਦਲਵਾਈ ਰਹੇਗਾ। ਕਈ ਇਲਾਕਿਆਂ ‘ਚ ਮੀਂਹ ਜਾਂ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।