Punjab News- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ‘ਚ ਸ਼ਾਮਲ ਹੋਇਆ ਜਲੰਧਰ ਈਸਟ ਦਾ ਬੋਲੀਨਾ ਸਰਕਲ
Punjab News- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੀਟਿੰਗ ਜਿਲਾ ਜਲੰਧਰ ਦੇ ਬਲਾਕ ਜਲੰਧਰ ਈਸਟ ਵਿੱਚ ਹੋਈ। ਜਿਸ ਵਿੱਚ ਪੰਜਾਬ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ, ਜਲੰਧਰ ਈਸਟ ਦਾ ਬੋਲੀਨਾ ਸਰਕਲ ਸਰਵ ਆਂਗਣਵਾੜੀ ਯੂਨੀਅਨ ਵਿੱਚ ਸ਼ਾਮਿਲ ਹੋਇਆ। ਬੋਲੀਨਾ ਸਰਕਲ ਦੀ ਅਗਵਾਈ ਪੁਸ਼ਪਾ ਰਾਣੀ ਵੱਲੋਂ ਕੀਤੀ ਗਈ, ਜਿਸ ਵਿੱਚ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਵੱਲੋਂ ਜਲੰਧਰ ਸ਼ਹਿਰ ਦੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਜੱਥੇਬੰਦੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ।
ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਨਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਹੁਣ ਤੱਕ ਪੂਰਾ ਨਹੀਂ ਹੋਇਆ। ਮੈਡਮ ਛੀਨਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਬਾਰ ਬਾਰ ਮੁੱਖ ਮੰਤਰੀ ਸਾਹਿਬ ਨਾਲ ਮੀਟਿੰਗ ਦੀ ਮੰਗ ਕੀਤੀ ਜਾ ਰਹੀ ਹੈ।
ਜਿਸ ਨੂੰ ਕਿ ਪੰਜਾਬ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਉਹਨਾਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਭਖਦੇ ਮਸਲਿਆਂ ਦਾ ਨਿਪਟਾਰਾ ਨਾ ਕੀਤਾ ਤਾਂ ਉਹ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ ਅਤੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗਾ।
ਉਹਨਾਂ ਨੇ ਵਰਕਰਾਂ ਅਤੇ ਹੈਲਪਰਾਂ ਨੂੰ ਉਹਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਦੀ ਅਪੀਲ ਕੀਤੀ। ਮੀਟਿੰਗ ਵਿੱਚ ਪੰਜਾਬ ਪ੍ਰਦਾਨ ਦੇ ਨਾਲ ਹਰਪ੍ਰੀਤ ਕੌਰ ਕੈਸ਼ੀਅਰ ਵੱਲੋਂ ਸ਼ਿਰਕਤ ਕੀਤੀ ਗਈ।

