Punjab News- AAP ਪੰਜਾਬ ਨੂੰ ਵੱਡਾ ਝਟਕਾ; ਸਾਬਕਾ ਵਿਧਾਇਕ ਅਤੇ ਸੀਨੀਅਰ ਲੀਡਰ ਅਕਾਲੀ ਦਲ ‘ਚ ਸ਼ਾਮਲ
Punjab News- ਭਾਜਪਾ ਵੱਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਰਹੇ ਅਤੇ ਕੁੱਝ ਮਹੀਨੇ ਪਹਿਲਾਂ ਹੀ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਏ ਸੁਖਪਾਲ ਸਿੰਘ ਨੰਨੂ ਦੇ ਵੱਲੋਂ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ।
ਸੁਖਪਾਲ ਸਿੰਘ ਨੰਨੂ ਅੱਜ ਆਪਣੇ ਕਰੀਬੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਨੰਨੂ ਨੂੰ ਅਕਾਲੀ ਦਲ ਦੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਸ਼ਾਮਲ ਕਰਵਾਇਆ ਗਿਆ।
ਦੱਸ ਦਈਏ ਕਿ, ਸੁਖਪਾਲ ਸਿੰਘ ਨੰਨੂ ਨੇ ਇਸ ਵਾਰ ਆਏ ਹੜ੍ਹਾਂ ਦੇ ਵਿੱਚ ਪੰਜਾਬ ਦੇ ਸਰਹੱਦੀ ਸ਼ਹਿਰ ਫਿਰੋਜ਼ਪੁਰ ਵਿੱਚ ਬਹੁਤ ਕੰਮ ਕੀਤਾ ਹੈ। ਉਹ ਅਕਾਲੀ-ਭਾਜਪਾ ਸਰਕਾਰ ਵਿੱਚ ਵਿਧਾਇਕ ਰਹੇ ਅਤੇ ਭਾਜਪਾ ਦੇ ਸਟੇਟ ਲੀਡਰ ਵਜੋਂ ਵੀ ਜਾਣੇ ਜਾਂਦੇ ਰਹੇ ਹਨ।
ਕੁੱਝ ਸਮਾਂ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਪਰ ਅੱਜ ਉਹ AAP ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਆਪਣੇ ਸੰਧੋਧਨ ਵਿੱਚ ਸੁਖਪਾਲ ਸਿੰਘ ਨੰਨੂ ਨੇ ਜਿੱਥੇ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ, ਉੱਥੇ ਹੀ ਕਿਹਾ ਕਿ ਉਹ ਅਕਾਲੀ ਦਲ ਨੂੰ ਮਜਬੂਤ ਕਰਨ ਵਾਲੇ ਪਹਿਲਾ ਦੀ ਤਰਾਂ ਜ਼ਮੀਨੀ ਪੱਧਰ ‘ਤੇ ਕੰਮ ਕਰੇਗਾ ਅਤੇ ਜੋ ਵੀ ਪਾਰਟੀ ਵਲੋਂ ਸੇਵਾ ਲਾਈ ਜਾਵੇਗੀ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।

