OPS News- ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਰ-ਪਾਰ ਦੀ ਲੜ੍ਹਾਈ ਦਾ ਕੀਤਾ ਐਲਾਨ!
OPS News- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਲੁਧਿਆਣਾ ਵਿਖੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਦੀ ਪ੍ਰਧਾਨਗੀ ਹੇਠ ਹੋਈ।
ਜਿਸ ਵਿੱਚ 2 ਨਵੰਬਰ ਦਿਨ ਐਤਵਾਰ ਨੂੰ ਤਰਨਤਾਰਨ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਝੰਡਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ (OPS) ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸੂਬਾ ਪੱਧਰੀ ਮੀਟਿੰਗ ਵਿੱਚ ਸਰਕਾਰ ਨਾਲ਼ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ।
ਆਗੂਆਂ ਨੇ ਕਿਹਾ ਕਿ, ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰਦੀ ਹੋਈ ਨਜ਼ਰੀਂ ਆ ਰਹੀ ਹੈ।
ਆਗੂਆਂ ਨੇ ਕਿਹਾ ਕਿ, ਪੁਰਾਣੀ ਪੈਨਸ਼ਨ ਬਹਾਲੀ (OPS) ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ, ਭਗਵੰਤ ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਮੁਲਾਜ਼ਮ ਵਿਰੋਧੀ ਹੈ।
ਆਗੂਆਂ ਨੇ ਦੱਸਿਆ ਕਿ ਨੋਟੀਫਿਕੇਸ਼ਨ ਕਰਕੇ ਪੁਰਾਣੀ ਪੈਨਸ਼ਨ ਬਹਾਲ (OPS) ਨਾ ਕਰਨ ਰੋਸ ਵਜੋਂ 2 ਨਵੰਬਰ ਨੂੰ ਪੰਜਾਬ ਦੀ ਆਪ ਸਰਕਾਰ ਦੇ ਵਿਰੁੱਧ ਤਰਨਤਾਰਨ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ।

