Rain Alert: ਮੌਸਮ ਵਿਭਾਗ ਦੀ ਚੇਤਾਵਨੀ, 7 ਦਿਨ ਪਵੇਗਾ ਭਾਰੀ ਮੀਂਹ!
ਨਵੀਂ ਦਿੱਲੀ
ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਵਿੱਚ ਕੇਰਲ ਅਤੇ ਤਾਮਿਲਨਾਡੂ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਘੰਟਿਆਂ ਦੌਰਾਨ ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਬਾਕੀ ਹਿੱਸਿਆਂ, ਪੂਰੇ ਝਾਰਖੰਡ, ਛੱਤੀਸਗੜ੍ਹ, ਪੱਛਮੀ ਬੰਗਾਲ, ਸਿੱਕਮ, ਓਡੀਸ਼ਾ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਦੱਖਣ-ਪੱਛਮੀ ਮੌਨਸੂਨ ਦੇ ਵਾਪਸ ਪਰਤਣ ਲਈ ਹਾਲਾਤ ਅਨੁਕੂਲ ਹਨ।
ਇਸ ਦੇ ਨਾਲ ਹੀ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇੱਥੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ, 12 ਤੋਂ 18 ਅਕਤੂਬਰ ਦੌਰਾਨ ਤਾਮਿਲਨਾਡੂ ਅਤੇ ਕੇਰਲ ਵਿੱਚ, ਨਾਲ ਹੀ ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਥੇ 13 ਅਤੇ 14 ਅਕਤੂਬਰ ਨੂੰ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਵੀ ਹੋ ਸਕਦੀ ਹੈ।
12 ਅਤੇ 13 ਅਕਤੂਬਰ ਨੂੰ ਕੇਰਲ, ਮਾਹੇ, ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਰਾਇਲਸੀਮਾ, ਤੇਲੰਗਾਨਾ ਅਤੇ ਲਕਸ਼ਦੀਪ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ (Thunderstorms) ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ, 12 ਅਕਤੂਬਰ ਨੂੰ ਓਡੀਸ਼ਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਦੂਰ-ਦੁਰਾਡੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਹੈ।
ਓਡੀਸ਼ਾ ਵਿੱਚ 12 ਤੋਂ 14 ਅਕਤੂਬਰ ਦੌਰਾਨ ਅਤੇ ਵਿਦਰਭ ਅਤੇ ਛੱਤੀਸਗੜ੍ਹ ਵਿੱਚ 14 ਤੋਂ 16 ਅਕਤੂਬਰ ਦੌਰਾਨ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 12 ਅਕਤੂਬਰ ਨੂੰ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਲਈ ਤੂਫ਼ਾਨ (Storm) ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

