Punjab Breaking: ਅਕਾਲੀ ਦਲ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਭਾਜਪਾ ‘ਚ ਸ਼ਾਮਲ
Punjab Breaking: ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਪਾਰਟੀ ਤੋਂ ਵੱਖ ਹੋ ਚੁੱਕੇ ਸੀਨੀਅਰ ਲੀਡਰ ਅਤੇ ਸਾਬਕਾ ਜ਼ਿਲ੍ਹਾ ਇੰਚਾਰਜ ਜਗਜੀਪ ਸਿੰਘ ਚੀਮਾ ਆਪਣੇ ਸਾਥੀਆਂ ਸਮੇਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।
ਜਗਜੀਪ ਸਿੰਘ ਚੀਮਾ ਨੂੰ ਭਾਜਪਾ ਵਿੱਚ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਵਾਇਆ ਗਿਆ।
ਦੱਸਣਾ ਬਣਦਾ ਹੈ ਕਿ, ਜਗਦੀਪ ਚੀਮਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਹਿ ਚੁੱਕੇ ਹਨ। ਉਹ 2012 ਵਿੱਚ ਅਮਲੋਹ ਹਲਕੇ ਤੋਂ ਤੇ 2022 ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਵਿਧਾਨਸਭਾ ਦੀ ਚੋਣ ਲੜ ਚੁੱਕੇ ਹਨ।
ਦੱਸ ਦਈਏ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਲ ਹੀ ਵਿੱਚ ਅਕਾਲੀ ਦਲ ਨੇ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ BJP ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।

