ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ ‘ਚ 10000 ਰੁਪਏ ਵਾਧਾ
Punjab News –
ਪੰਜਾਬ ਸਰਕਾਰ ਦੀ ਬੀਤੇ ਕੱਲ੍ਹ ਹੋਈ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਸ ਮੀਟਿੰਗ ਦੌਰਾਨ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ’ਚ ਕੰਮ ਕਰਨ ਵਾਲੇ ਓ. ਐੱਸ. ਡੀ. (ਲਿਟੀਗੇਸ਼ਨ) ਨੂੰ ਮਿਲਣ ਵਾਲੇ ਨਿਰਧਾਰਤ ਮਿਹਨਤਾਨੇ ਨੂੰ ਵਧਾਉਣ ਨੂੰ ਵੀ ਸਹਿਮਤੀ ਦੇ ਦਿੱਤੀ ਹੈ।
ਵੱਖ-ਵੱਖ ਵਿਭਾਗਾਂ ’ਚ ਇਸ ਦੀਆਂ 13 ਅਸਥਾਈ ਅਸਾਮੀਆਂ ਸਿਰਜੀਆਂ ਗਈਆਂ ਹਨ ਤੇ 2020 ’ਚ ਉਨ੍ਹਾਂ ਦੀ ਰਿਟੇਨਰਸ਼ਿਪ ਫੀਸ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤੀ ਗਈ ਸੀ। ਹੁਣ ਓ. ਐੱਸ. ਡੀ. (ਲਿਟੀਗੇਸ਼ਨ) ਦੀ ਨਿਰਧਾਰਤ ਤਨਖ਼ਾਹ/ਰਿਟੇਨਰਸ਼ਿਪ ਫੀਸ 10,000 ਰੁਪਏ ਤੱਕ ਵਧਾ ਦਿੱਤੀ ਗਈ ਹੈ।
ਕੋਆਪ੍ਰੇਟਿਵ ਸੁਸਾਇਟੀਆਂ ਲਈ ਜਗ੍ਹਾ ਅਲਾਟ ਕਰਨ ਬਾਰੇ ਨੀਤੀ ਮਨਜ਼ੂਰ
ਮੰਤਰੀ ਮੰਡਲ ਨੇ ਗਰੁੱਪ ਹਾਊਸਿੰਗ ਸਕੀਮ-2025 ਅਧੀਨ ਬਹੁ-ਮੰਜ਼ਿਲਾ ਫਲੈਟਾਂ ਦੀ ਉਸਾਰੀ ਲਈ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਜਗ੍ਹਾ ਅਲਾਟ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਦਾ ਮੰਤਵ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੀ ਸਹੂਲਤ ਦੇ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ’ਚ ਕਿਫ਼ਾਇਤੀ ਅਤੇ ਯੋਜਨਾਬੱਧ ਰਿਹਾਇਸ਼ ਨੂੰ ਯਕੀਨੀ ਬਣਾਉਣਾ ਹੈ।
ਇਹ ਫ਼ੈਸਲਾ ਜ਼ਮੀਨ ਦੀ ਅਲਾਟਮੈਂਟ ਲਈ ਪਾਰਦਰਸ਼ੀ, ਨਿਰਪੱਖ ਅਤੇ ਢਾਂਚਾਗਤ ਪਹੁੰਚ ਪ੍ਰਦਾਨ ਕਰਦਾ ਹੈ, ਜਿਸ ਨਾਲ ਸੂਬੇ ਦੇ ਸ਼ਹਿਰੀ ਯੋਜਨਾਬੰਦੀ ਟੀਚਿਆਂ ਅਨੁਸਾਰ ਸਮੇਂ-ਸਿਰ ਉਸਾਰੀ ਤੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

