ਪੰਜਾਬ ‘ਚ ਬਦਲਿਆ ਮੌਸਮ; ਪੜ੍ਹੋ IMD ਦੀ ਭਵਿੱਖਬਾਣੀ!
IMD Weather Update –
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਲਗਾਤਾਰ ਮੌਸਮ ਬਦਲਦਾ ਜਾ ਰਿਹਾ ਹੈ। ਜਿੱਥੇ ਠੰਡ ਦਸਤਕ ਦੇ ਰਹੀ ਹੈ ਉੱਥੇ ਹੀ ਕੁਝ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀਆਂ ਵੀ ਖਬਰਾਂ ਮਿਲ ਰਹੀਆਂ ਨੇ। ਤਾਜ਼ਾ ਜਾਣਕਾਰੀ ਇਹ ਹੈ ਕਿ ਪੰਜਾਬ ਵਿੱਚ ਕਈ ਥਾਵਾਂ ਤੇ ਹਲਕੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ।
ਪੰਜਾਬ ਅਤੇ ਚੰਡੀਗੜ੍ਹ ਦੀ ਜੇਕਰ ਗੱਲ ਕਰੀਏ ਤਾਂ ਇੱਥੇ ਮੌਸਮ ਨੇ ਪੂਰੀ ਤਰ੍ਹਾਂ ਕਰਵਟ ਲੈ ਲਈ ਹੈ, ਜਿਸ ਲੋਕਾਂ ਨੇ AC ਤਾਂ ਬੰਦ ਕਰ ਦਿੱਤੇ ਹਨ, ਪਰ ਪੱਖੇ ਚੱਲ ਰਹੇ ਹਨ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ। ਹਾਲਾਂਕਿ, ਦਿਨ ਦੇ ਸਮੇਂ ਅਜੇ ਵੀ ਗਰਮੀ ਬਣੀ ਹੋਈ ਹੈ।
ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 21 ਅਕਤੂਬਰ (Diwali) ਤੱਕ ਮੌਸਮ ਖੁਸ਼ਕ (dry) ਬਣਿਆ ਰਹੇਗਾ। ਫਿਲਹਾਲ ਬਾਰਿਸ਼ ਜਾਂ ਤੂਫ਼ਾਨ ਦੀ ਕੋਈ ਚਿਤਾਵਨੀ ਨਹੀਂ ਹੈ ਅਤੇ ਤਾਪਮਾਨ ਵਿੱਚ ਵੀ ਕੋਈ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਨਹੀਂ ਹੈ।
ਸਿਹਤ ਮਾਹਿਰਾਂ ਨੇ ਇਸ ਬਦਲਦੇ ਮੌਸਮ ਵਿੱਚ, ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਨਵੀਆਂ ਨਵੀਆਂ ਬਿਮਾਰੀਆਂ ਪੈਦਾ ਹੋ ਗਈਆਂ ਨੇ, ਉੱਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਦੀ ਚਿੰਤਾ ਵੱਧ ਗਈ ਹੈ।

