Breaking: ਪੰਜਾਬ ਪੁਲਿਸ ਦੇ ਵੱਡੇ ਅਫ਼ਸਰ ‘ਤੇ CBI ਦਾ ਛਾਪਾ
Punjab News- ਰੋਪੜ ਰੇਂਜ ਦੇ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਦੇ ਸੀਬੀਆਈ ਦੇ ਵੱਲੋਂ ਰੇਡ ਮਾਰੇ ਜਾਣ ਦੀ ਖ਼ਬਰ ਹੈ। ਜਾਣਕਾਰੀ ਇਹ ਹੈ ਕਿ ਸੀਬੀਆਈ ਦੀ ਭੁੱਲਰ ਦੇ ਟਿਕਾਣਿਆਂ ਤੇ ਰੇਡ ਜਾਰੀ ਹੈ।
ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖ਼ਬਰ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਭੁੱਲਰ ‘ਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਹਨ।
ਖ਼ਬਰ ਅਪਡੇਟ ਹੋ ਰਹੀ ਹੈ…….

