ਵੱਡੀ ਖ਼ਬਰ: ਪੰਜਾਬ ਪੁਲਿਸ ਦਾ DIG ਗ੍ਰਿਫਤਾਰ
Punjab News- ਪੰਜਾਬ ਪੁਲਿਸ ਦਾ ਡੀਜੀਆਈ ਹਰਚਰਨ ਸਿੰਘ ਭੁੱਲਰ ਦੀ ਗ੍ਰਿਫਤਾਰੀ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਡੀਆਈਜੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ।
#BREAKING: DIG of Ropar Range, IPS Harcharan Singh Bhullar was arrested by the CBI for accepting a bribe of ₹5 lakh. He was caught in a trap set by the agency pic.twitter.com/dcc70teivG
— IANS (@ians_india) October 16, 2025
AAP ਲੀਡਰ ਬਲਤੇਜ ਪੰਨੂ ਨੇ ਵੀ ਨਿਊਜ਼18 ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਕਿ, ਡੀਆਈਜੀ ਭੁੱਲਰ ਨੂੰ ਹਰਿਆਣੇ ਤੋਂ ਕਾਬੂ ਕੀਤਾ ਗਿਆ ਹੈ।
ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਰਿਸ਼ਵਤ ਦੇ ਖਿਲਾਫ਼ ਹੈ ਅਤੇ ਜ਼ੀਰੋ ਟੌਲਰਸ ਤਹਿਤ ਸਾਡੀ ਸਰਕਾਰ ਦੁਆਰਾ ਕਾਰਵਾਈ ਕੀਤੀ ਜਾ ਰਹੀ ਹੈ।
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਭੁੱਲਰ ‘ਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਹਨ।
ਸੀਬੀਆਈ ਟੀਮ ਨੇ ਡੀਆਈਜੀ ਨੂੰ ਰਿਸ਼ਵਤ ਲੈਂਦੇ ਹੋਏ ਫੜ ਲਿਆ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

