ਵੱਡੀ ਖ਼ਬਰ: AAP ਉਮੀਦਵਾਰ ਬਿਨ੍ਹਾਂ ਮੁਕਾਬਲੇ ਪੰਜਾਬ ਤੋਂ ਬਣੇ ਰਾਜ ਸਭਾ ਮੈਂਬਰ!
ਚੰਡੀਗੜ੍ਹ
ਪੰਜਾਬ ਦੇ ਅਰਬਪਤੀ ਅਤੇ AAP ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ।
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨਿਆ ਸੀ।
ਸੀਟ ਖਾਲੀ ਹੋਣ ਦਾ ਕਾਰਨ ਇਹ ਸੀ ਕਿ ਜਦੋਂ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਚੁਣੇ ਜਾਣ ਤੋਂ ਬਾਅਦ ਵਿਧਾਇਕ ਬਣ ਗਏ ਸਨ, ਉਦੋਂ ਅਰੋੜਾ ਦੀ ਰਾਜ ਸਭਾ ਵਾਲੀ ਸੀਟ ਖ਼ਾਲੀ ਹੋ ਗਈ ਸੀ।
ਰਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਹਨ, ਜੋ ਇੱਕ ਪ੍ਰਮੁੱਖ ਟੈਕਸਟਾਈਲ ਅਤੇ ਪੇਪਰ ਕੰਪਨੀ ਹੈ।
ਉਹ ਪਹਿਲਾਂ ਪੰਜਾਬ ਸਰਕਾਰ ਦੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਰੈਂਕ ਦਾ ਦਰਜਾ ਪ੍ਰਾਪਤ ਸੀ।
ਰਾਜ ਸਭਾ ਉਮੀਦਵਾਰ ਐਲਾਨਿਆ ਜਾਣ ਤੋਂ ਪਹਿਲਾਂ, ਉਨ੍ਹਾਂ ਨੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

