Punjab News- ਪੰਜਾਬ ਕੈਬਨਿਟ ਸਬ ਕਮੇਟੀ ਨੇ ਬੁਲਾਈ ਮੀਟਿੰਗ; ਪੁਰਾਣੀ ਪੈਨਸ਼ਨ ਬਹਾਲੀ ਬਾਰੇ ਹੋ ਸਕਦੈ ਫ਼ੈਸਲਾ
Punjab News- ਪੰਜਾਬ ਕੈਬਨਿਟ ਸਬ-ਕਮੇਟੀ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਨਾਲ ਮੀਟਿੰਗ ਦਾ ਸਮਾਂ ਅਤੇ ਤਾਰੀਕ ਤੈਅ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।
ਹੁਣ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਤੈਅ ਹੋਈ ਹੈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਐਕਸ਼ਨ ਦਾ ਸੱਦਾ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਗਈ ਹੈ। ਮੀਟਿੰਗ 24 ਅਕਤੂਬਰ 2025 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।
ਸੰਘਰਸ਼ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਵਿੱਤ ਮੰਤਰੀ ਨਾਲ਼ ਗੱਲਬਾਤ ਚੋਂ ਕੋਈ ਹੱਲ ਨਹੀਂ ਨਿਕਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਐਕਸ਼ਨ ਕੀਤੇ ਜਾਣਗੇ।

