Good News- ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ, ਹੁਣ ਇਸ ਸੂਬੇ ਦੀ ਸਰਕਾਰ ਨੇ DA ’ਚ 3% ਵਾਧਾ
ਚੰਡੀਗੜ੍ਹ
ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿਚ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕਈ ਸੂਬਾ ਸਰਕਾਰਾਂ ਵੱਲੋਂ ਮੁਲਾਜ਼ਮਾਂ ਦੇ ਡੀਏ ਵਿਚ ਵਾਧਾ ਕੀਤਾ ਗਿਆ।
ਹੁਣ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿਵਾਲੀ ਤੋਂ ਪਹਿਲਾਂ ਤੋਹਫਾ ਦਿੱਤਾ ਗਿਆ ਹੈ।
ਹਿਮਾਚਲ ਪ੍ਰਦੇਸ਼ (Himachal Pradesh) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤਾ (DA) ਵਿੱਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਇਹ ਵਧਿਆ ਹੋਇਆ ਭੱਤਾ ਅਕਤੂਬਰ ਦੀ ਤਨਖਾਹ ਅਤੇ ਪੈਨਸ਼ਨ ਨਾਲ ਨਵੰਬਰ ਵਿਚ ਜਾਰੀ ਕੀਤਾ ਜਾਵੇਗਾ।
ਅਪ੍ਰੈਲ ਤੋਂ ਸਤੰਬਰ 2025 ਤੱਕ ਦਾ ਬਕਾਇਆ ਵੀ ਅਕਤੁਬਰ ਵਿੱਚ ਕਰਮਚਾਰੀਆਂ ਦੇ ਖਾਤਿਆਂ ਵਿੱਚ ਆ ਜਾਵੇਗਾ।
ਇਹ ਹੀ ਨਹੀਂ, ਜੁਲਾਈ 2023 ਤੋਂ ਮਾਰਚ 2025 ਤੱਕ ਦੇ ਬਕਾਇਆ ਭੁਗਤਾਨ ਲਈ ਅਲੱਗ ਹੁਕਮ ਜਾਰੀ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਮੁਲਾਜ਼ਮਾਂ ਦੇ ਇਕ ਪ੍ਰੋਗਰਾਮ ਦੇ ਉਦਘਾਟਨ ਸਮਾਰੋਹ ਦੌਰਾਨ ਕਿਹਾ ਕਿ ਸੂਬਾ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਲਈ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ OPS ਲਾਗੂ ਕਰਨ ਉਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

