ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ 15 ਲੋਕਾਂ ਦੀ ਮੌਤ
World NEWS-
ਇੱਕ ਭਿਆਨਕ ਸੜਕ ਹਾਦਸੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਲਕੰਦ ਜ਼ਿਲ੍ਹੇ ਵਿੱਚ ਸਵਾਤ ਮੋਟਰਵੇਅ ‘ਤੇ ਵਾਪਰਿਆ। ਇੱਕ ਟਰੱਕ ਦੇ ਪਲਟਣ ਨਾਲ ਇੱਕ ਪਰਿਵਾਰ ਦੇ 15 ਮੈਂਬਰਾਂ ਦੀ ਮੌਤ ਹੋ ਗਈ। ਅੱਠ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ।
ਦੱਸਿਆ ਜਾ ਰਿਹਾ ਹੈ ਕਿ, ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਬਚਾਇਆ ਅਤੇ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ। ਰਿਪੋਰਟਾਂ ਅਨੁਸਾਰ, ਵੀਰਵਾਰ ਨੂੰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਲਕੰਦ ਜ਼ਿਲ੍ਹੇ ਵਿੱਚ ਸਵਾਤ ਮੋਟਰਵੇਅ ‘ਤੇ ਇੱਕ ਸੁਰੰਗ ਦੇ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ।
ਇੱਕ ਟਰੱਕ ਅਚਾਨਕ ਪਲਟ ਗਿਆ, ਜਿਸ ਵਿੱਚ ਸਵਾਰ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਨਾਲ ਵਿਆਪਕ ਦਹਿਸ਼ਤ ਫੈਲ ਗਈ। ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।
ਮੀਡੀਆ ਰਿਪੋਰਟਾਂ ਅਨੁਸਾਰ, ਇਸ ਹਾਦਸੇ ਬਾਰੇ ਅਧਿਕਾਰੀਆਂ ਨੇ ਕਿਹਾ ਹੈ ਕਿ, ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਤੋਂ ਵੱਧ ਜ਼ਖਮੀ ਹੋ ਗਏ। ਜਖਮੀਆਂ ਦਾ ਇਲਾਜ਼ ਜਾਰੀ ਹੈ।

