Canada News- ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ
Canada News- ਕੈਨੇਡਾ ਦੇ ਕੈਲਗਰੀ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਘੋਲੀਆ ਖ਼ੁਰਦ (ਮੋਗਾ) ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮਨਦੀਪ ਪਿਛਲੇ ਲੰਮੇ ਸਮੋਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਟਰੱਕ ਚਲਾਉਂਦਾ ਸੀ।
ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਪਹਿਲਾਂ ਵੀ ਕਈ ਜਾ ਚੁੱਕੀਆਂ ਨੇ ਜਾਨਾਂ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬਹੁਤ ਵਾਰ ਅਜਿਹੇ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਪੰਜਾਬੀ ਨੌਜਵਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਵੈਸੇ ਤਾਂ, ਰੋਜ਼ਾਨਾ ਹੀ ਕਿਸੇ ਨਾ ਕਿਸੇ ਦੇਸ਼ ਤੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।
ਦਰਅਸਲ, ਰੁਜ਼ਗਾਰ ਖ਼ਾਤਰ ਪੰਜਾਬੀ ਨੌਜਵਾਨ ਪਰਵਾਸ ਕਰ ਰਹੇ ਹਨ ਅਤੇ ਸਿੱਧੇ ਜਾਂ ਫਿਰ ਅਸਿੱਧੇ ਢੰਗ ਨਾਲ ਵਿਦੇਸ਼ਾਂ ਦੀ ਧਰਤੀ ‘ਤੇ ਬਸ ਪੈਰ ਰੱਖਣਾ ਚਾਹੁੰਦੇ ਹਨ।
ਪਰ ਇਸ ਦਾ ਖ਼ਮਿਆਜ਼ਾ ਸਾਡੇ ਨੌਜਵਾਨਾਂ ਨੂੰ ਕੁੱਝ ਮਹੀਨੇ ਪਹਿਲਾਂ ਹੀ ਭੁਗਤਣਾ ਪਿਆ ਹੈ, ਜਦੋਂ ਟਰੰਪ ਸਰਕਾਰ ਨੇ ਸੈਂਕੜੇ ਹੀ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਸੂਬਿਆਂ ਦੇ ਨੌਜਵਾਨ ਡਿਪੋਰਟ ਕਰਕੇ ਵਤਨ ਭੇਜੇ ਸਨ।

