Punjab News-ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ ਵੱਡਾ ਐਲਾਨ, ਤਰਨਤਾਰਨ ‘ਚ ਕਰਨਗੇ ਝੰਡਾ ਮਾਰਚ- ਪੰਨੂ, ਲਾਹੌਰੀਆ
Punjab News- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਐਲੀਮੈਟਰੀ ਅਧਿਆਪਕ ਸੈਂਕੜੇ ਗੱਡੀਆਂ ਦੇ ਕਾਫਲੇ ਨਾਲ ਤਰਨਤਾਰਨ ਜ਼ਿਮਨੀ ਚੋਣ ਵਿੱਚ 26 ਅਕਤੂਬਰ ਨੂੰ ਸ਼ਮੂਲੀਅਤ ਕਰਨਗੇ। ਵਿੱਤੀ ਅਤੇ ਵਿਭਾਗੀ ਮੰਗਾਂ ਨੂੰ ਲੈ ਕੇ ਸਾਰੇ ਪੰਜਾਬ ਦੇ ਐਲੀਮੈਂਟਰੀ ਅਧਿਆਪਕਾਂ ਦਾ ਪੰਜਾਬ ਸਰਕਾਰ ਵਿਰੁੱਧ ਗੁੱਸੇ ਦਾ ਫੁੱਟੇਗਾ ਲਾਵਾ ।
ਅੱਜ ਤਰਨ ਤਾਰਨ ਵਿਖੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਤਰਨਤਾਰਨ ਜਿਲੇ ਦੀ ਜਿਲਾ ਕਮੇਟੀ ਅਤੇ ਸਾਰੇ ਬਲਾਕ ਪ੍ਰਧਾਨਾਂ ਦੀ ਹੋਈ ਮੀਟਿੰਗ ਚ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ 26 ਅਕਤੂਬਰ ਨੂੰ ਕੀਤੇ ਜਾ ਰਹੇ ਝੰਡਾ ਮਾਰਚ ਸਬੰਧੀ ਤਿਆਰੀ ਮੀਟਿੰਗ ਕਰਦਿਆਂ ਝੰਡਾ ਮਾਰਚ ਦੀ ਰੂਪ ਰੇਖਾ ਉਲੀਕਦਿਆਂ ਕਿਹਾ ਕਿ ਸਮੁੱਚੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਹੋਏਗੀ ਐਲੀਮੈਂਟਰੀ ਅਧਿਆਪਕਾਂ ਦੀ ਸ਼ਮੂਲੀਅਤ।
ਲੰਮੇ ਸਮੇਂ ਤੋਂ ਐਲੀਮੈਂਟਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਅੱਖੋਂ ਪਰੋਖੇ। ਜਿਵੇਂ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰਕੇ ਅਜੇ ਤੱਕ ਨਹੀਂ ਕੀਤਾ ਜਾ ਰਿਹਾ ਨੋਟੀਫਿਕੇਸ਼ਨ, ਪੇ-ਕਮਿਸ਼ਨ ਦੀਆਂ ਤਰੁੱਟੀਆਂ, ਪੇਂਡੂ /ਬਾਰਡਰ ਭੱਤੇ, ਪੰਜਾਬ ਸਕੇਲ, ਡੀ ਏ ਦੀਆਂ ਕਿਸ਼ਤਾਂ ਅਤੇ ਬਕਾਏ, ਏ ਸੀ ਪੀ, 6635 ਰੀਕਾਸਟ 117 ਅਧਿਆਪਕਾਂ ਦੀਆਂ ਸੇਵਾਵਾਂ, 180 ਟੈਟ ਪਾਸ ਅਧਿਆਪਕਾਂ ਦੀ ਭਰਤੀ ਦੀਆਂ ਮੁੱਢਲੀਆਂ ਸ਼ਰਤਾਂ, ਪ੍ਰਾਇਮਰੀ /ਪ੍ਰੀ-ਪ੍ਰਾਇਮਰੀ ਭਰਤੀਆਂ ਤੋਂ ਇਲਾਵਾ ਬੀ ਪੀ ਈ ਓ ਦੇ ਵਧੇ ਕੋਟੇ ਦਾ ਨੋਟੀਫਿਕੇਸ਼ਨ ਕਰਕੇ ਪ੍ਰਮੋਸ਼ਨ ਕਰਨ ਸਮੇਤ ਸਾਰੀਆਂ ਪ੍ਰਮੋਸ਼ਨਾ ਸਮਾਂਬੱਧ ਕਰਨ ਅਤੇ ਐਲੀਮੈਂਟਰੀ ਅਧਿਆਪਕਾਂ ਕੋਲੋ ਲਏ ਜਾਂਦੇ ਸਾਰੇ ਗੈਰਵਿੱਦਿਅਕ ਕੰਮ ਅਤੇ ਬੇਲੋੜੀਆਂ ਡਿਊਟੀਆਂ ਬੰਦ ਕਰਨ ਅਤੇ ਹੋਰ ਅਹਿਮ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ l
ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਵਿੱਚੋਂ ਅਧਿਆਪਕ ਸੈਂਕੜੇ ਗੱਡੀਆਂ ਦੇ ਕਾਫਲੇ ਨਾਲ ਤਰਨਤਾਰਨ ਜ਼ਿਮਨੀ ਚੋਣ ਵਿੱਚ ਸ਼ਮੂਲੀਅਤ ਕਰਕੇ ਵਿੱਤੀ ਅਤੇ ਵਿਭਾਗੀ ਮੰਗਾਂ ਨੂੰ ਲੈ ਕੇ ਸਾਰੇ ਪੰਜਾਬ ਦੇ ਐਲੀਮੈਂਟਰੀ ਅਧਿਆਪਕਾਂ ਦਾ ਪੰਜਾਬ ਸਰਕਾਰ ਵਿਰੁੱਧ ਗੁੱਸੇ ਦਾ ਲਾਵਾ ਫੁਟੇਗਾ। ਇਸ ਮੌਕੇ ਤੇ ਸਾਰੇ ਆਗੂਆ ਦੀਆ ਡਿਊਟੀਆ ਲਗਾਈਆਂ ਗਈਆਂ।
ਇਸ ਮੌਕੇ ਤੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ,ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ, ਜਿਲਾ ਪ੍ਰਧਾਨ ਗੁਰਵਿੰਦਰ ਸਿੰਘ, ਸੂਬਾਈ ਆਗੂ ਗੁਰਿੰਦਰ ਸਿੰਘ ਘੁਕੇਵਾਲੀ , ਸਰਬਜੀਤ ਸਿੰਘ ਖਡੂਰ ਸਾਹਿਬ ਜਨਰਲ ਸਕੱਤਰ ਸੁਖਵਿੰਦਰ ਸਿੰਘ ਧਾਮੀ , ਨਿਰਮਲ ਸਿੰਘ ਪੱਖੋਕੇ , ਗੁਰਲਵਦੀਪ ਸਿੰਘ , ਨਵਦੀਪ ਸਿੰਘ ਅੰਮ੍ਰਿਤਸਰ , ਗੁਰਪ੍ਰੀਤ ਸਿੰਘ ਵੇਰਕਾ , ਅਮਨਦੀਪ ਸਿੰਘ ਅਮਰਜੀਤ ਸਿੰਘ ਹਰਪਿੰਦਰ ਸਿੰਘ ਪ੍ਰਭਦੀਪ ਸਿੰਘ ਮਨਜੀਤ ਸਿੰਘ ਗੁਰਪ੍ਰੀਤ ਸਿੰਘ ਰਾਜਨ ਕੁਮਾਰ ਵਿਕਰਮ ਸਿੰਘ ਪ੍ਰਭਦੀਪ ਸਿੰਘ ਪ੍ਰਭਜੀਤ ਸਿੰਘ ਸੁਖਚੈਨ ਸਿੰਘ ਸੁਖਜੀਤ ਸਿੰਘ ਮਨਜੀਤ ਸਿੰਘ ਪਾਰਸ ਮਹਿੰਦਰ ਰਾਜਨ ਤੇ ਹੋਰ ਕਈ ਆਗੂ ਵੱਡੀ ਗਿਣਤੀ ਚ ਸ਼ਾਮਿਲ ਸਨ।

