Punjab News- ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਮੌਤ
Punjab News- ਪੰਜਾਬ ਦੇ ਮਾਨਸਾ ਵਿੱਚ ਅੱਜ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਸਕੀਆਂ ਭੈਣਾਂ (ਤੀਜੀ ਅਤੇ ਸੱਤਵੀਂ ਕਲਾਸ ਦੀਆਂ ਵਿਦਿਆਰਥਣਾਂ) ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣਾਂ ਦੀ ਪਛਾਣ ਸੀਮਾ ਰਾਣੀ (8) ਅਤੇ ਮੀਨਾ ਰਾਣੀ (14) ਵਾਸੀ ਝੁਨੀਰ ਕਸਬਾ ਮਾਨਸਾ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਭਰਾ ਨੂੰ ਉਨ੍ਹਾਂ ਦਾ ਪਿਤਾ ਸਕੂਲ ਛੱਡਣ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਰੋਡਵੇਜ਼ ਬੱਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਦੋ ਭੈਣਾਂ (ਵਿਦਿਆਰਥਣਾਂ) ਦੀ ਤਾਂ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਭਰਾ ਜੱਸੀ ਅਤੇ ਪਿਤਾ ਬਿੰਦਰ ਰਾਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਦੂਲਗੜ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਭਰਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਦੌਰਾਨ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪਰਿਵਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੂਜੇ ਪਾਸੇ ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਗੰਭੀਰਤਾ ਦੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਿਦਿਆਰਥਣਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰ ਦੀ ਸ਼ਿਕਾਇਤ ‘ਤੇ ਰੋਡਵੇਜ਼ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

