ਵੱਡੀ ਖ਼ਬਰ: ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ‘ਤੇ ਲਾਠੀਚਾਰਜ
Punjab news- ਹੱਕ ਮੰਗਦੇ ਕੰਪਿਊਟਰ ਅਧਿਆਪਕ ਉੱਤੇ ਪੰਜਾਬ ਪੁਲਿਸ ਦੇ ਵੱਲੋਂ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ। ਇਹ ਅਧਿਆਪਕ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਹੋਰ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ 20 ਸਾਲ ਤੋਂ ਸਕੂਲਾਂ ਵਿੱਚ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਅਤੇ ਛੇਵੇਂ ਪੇ ਕਮਿਸ਼ਨ ਮੁਤਾਬਕ ਤਨਖਾਹ ਫਿਕਸ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਸਰਕਾਰ ਦੇ ਇਹਨਾਂ ਅਧਿਆਪਕਾਂ ਦੀ ਮੰਗ ਨੂੰ ਬਾਕੀ ਮੁਲਾਜ਼ਮ ਮੰਗਾ ਦੀ ਤਰ੍ਹਾਂ ਲਗਾਤਾਰ ਅਣਗੌਲਿਆਂ ਕਰ ਰਹੀ ਹੈ।
ਤਿੰਨ ਸਾਲ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਿਆਨ ਜਾਰੀ ਕਰਕੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲ਼ੀ ਦਾ ਤੋਹਫ਼ਾ ਦੇਣ ਦੀ ਗੱਲ ਕਹੀ ਗਈ ਸੀ ਜੋ ਅੱਜ ਤੱਕ ਪੂਰੀ ਨਹੀਂ ਹੋਈ ਅਤੇ ਅਧਿਆਪਕ ਤਿੰਨਾਂ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਪੂਰੇ ਸਕੇਲਾਂ ਵਿੱਚ ਮਰਜ਼ਿੰਗ ਸਹਿਤ ਰੈਗੂਲਰਾਈਜੇਸ਼ਨ ਵਾਲੇ ਤੋਹਫ਼ੇ ਦੀ ਹਾਲੇ ਤੱਕ ਉਡੀਕ ਕਰ ਰਹੇ ਹਨ।
ਇਸਦੀ ਪ੍ਰਾਪਤੀ ਲਈ ਉਹ ਲਗਾਤਾਰ ਸੰਘਰਸ਼ਾਂ ਦੇ ਰਾਹ ਪਏ ਹੋਏ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਮੰਨਣ ਦੀ ਬਜਾਏ ਪੁਲਿਸ ਰਾਹੀਂ ਉਨ੍ਹਾਂ ਤੇ ਲਾਠੀਆਂ ਵਰ੍ਹਾ ਰਹੀ ਹੈ।

