Punjab Politics: ਬਿੱਟੂ ਮੁੜ ਕਾਂਗਰਸ ‘ਚ ਸ਼ਾਮਲ
Punjab Politics: ਕੈਪਟਨ ਅਮਰਿੰਦਰ ਦੇ ਕਰੀਬੀ ਰਹੇ ਹਨ ਬਿੱਟੂ
Punjab Politics: ਪੰਜਾਬ ਵਿੱਚ ਅੱਜ ਵੱਡਾ ਸਿਆਸੀ (Politics) ਧਮਾਕਾ ਹੋਇਆ। ਦਰਅਸਲ, ਪਟਿਆਲਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਸੂਤਰ ਦੱਸਦੇ ਨੇ ਕਿ, ਬਿੱਟੂ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਕੁੱਝ ਮੱਤਭੇਦ ਦੇ ਕਾਰਨ ਉਹ ਪਾਰਟੀ ਤੋਂ ਕਿਨਾਰਾ ਕਰਕੇ ਭਾਜਪਾ ਵਿੱਚ ਚਲੇ ਗਏ ਸਨ। ਹੁਣ ਬਿੱਟੂ ਦੀ ਘਰ ਵਾਪਸੀ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ 2027 ਵਿੱਚ ਪਾਰਟੀ ਦੇ ਉਮੀਦਵਾਰ ਵੀ ਹੋ ਸਕਦੇ ਹਨ।

Punjab Politics: ਕੈਪਟਨ ਅਮਰਿੰਦਰ ਦੇ ਕਰੀਬੀ ਰਹੇ ਹਨ ਬਿੱਟੂ
ਜਗਬਾਣੀ ਦੀ ਖ਼ਬਰ ਅਨੁਸਾਰ, ਬਿੱਟੂ ਕਾਂਗਰਸ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿੱਥੇ ਉਨ੍ਹਾਂ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ।
ਪੀਐਲਸੀ ਪਾਰਟੀ ਤੋਂ ਚੋਣ ਲੜੀ ਸੀ ਤੇ ਇਸ ਤੋਂ ਬਾਅਦ ਉਹ ਪਟਿਆਲਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਬਣੇ ਸਨ, ਪਰ ਅੱਜ ਸੰਜੀਵ ਸ਼ਰਮਾ ਬਿੱਟੂ ਨੇ ਅੱਜ ਮੁੜ ਤੋਂ ਕਾਂਗਰਸ ਜੁਆਇਨ ਕਰ ਲਈ ਹੈ।

