ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸਰਦੂਲਗੜ੍ਹ ਵਿਖੇ ਬੂਟੇ ਲਗਾਏ
ਪੰਜਾਬ ਨੈੱਟਵਰਕ, ਮਾਨਸਾ-
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮਾਨਸਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ‘ਰੁੱਖ ਲਗਾਓ ਮੁਹਿੰਮ’ ਤਹਿਤ ਵਾਤਾਵਰਨ ਨੂੰ ਹਰਾ ਭਰਾ ਤੇ ਸਾਫ਼ ਸੁਥਰਾ ਬਣਾਉਣ ਦੇ ਮਕਸਦ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਕੂਲ ਵਿੱਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ ਅਤੇ ਸਵੇਰ ਦੀ ਸਭਾ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਹ ਸੌਂਹ ਚੁਕਾਈ ਗਈ ਕਿ ਵੱਧ ਤੋਂ ਵੱਧ ਬੂਟੇ ਲਗਾਵਾਂਗੇ ਅਤੇ ਬੂਟਿਆਂ ਦੀ ਸੰਭਾਲ ਕਰਨ ਦਾ ਵੀ ਪ੍ਰਣ ਲਿਆ।
ਇਸ ਮੌਕੇ ਸਕੂਲ ਮੁਖੀ ਮੈਡਮ ਜਤਿੰਦਰਪਾਲ ਕੌਰ ਨੇ ਕਿਹਾ ਕਿ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਮੂਹ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ। ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ।