ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ ‘ਤੇ ਕੀਤਾ ਜਾ ਰਿਹੈ ਮਤਰੇਈ ਮਾਂ ਵਾਲਾ ਸਲੂਕ
ਤਰਨਤਾਰਨ:
ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਲੁਧਿਆਣੇ ਦੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਜੂਨ ਮਹੀਨੇ ਵਿਚ ਮਾਸਟਰ ਕੇਡਰ ਯੂਨੀਅਨ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਰਥਿਕ ਮੰਗਾਂ ਹੱਲ ਕਰਨ ਵਾਸਤੇ ਇਕ ਪੈਨਲ ਮੀਟਿੰਗ ਕੀਤੀ ਸੀ।
ਪਰ ਚਾਰ ਮਹੀਨੇ ਬੀਤਣ ਤੋਂ ਬਾਅਦ ਵੀ ਅਧਿਆਪਕਾਂ ਦੀ ਕਿਸੇ ਵੀ ਆਰਥਿਕ ਮੰਗ ਦਾ ਨਿਪਟਾਰਾ ਨਹੀਂ ਕੀਤਾ ਗਿਆ ਅਤੇ ਹਰ ਵਾਰ ਦੀ ਤਰ੍ਹਾਂ ਟਾਲ ਮਟੋਲ ਦੀ ਨੀਤੀ ਅਪਣਾਈ ਜਾਂਦੀ ਰਹੀ ਹੈ। ਜਿਸ ਕਰਕੇ ਮਾਸਟਰ ਕੇਡਰ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਹਰਮਿੰਦਰ ਸਿੰਘ ਉੱਪਲ,ਸਰਪ੍ਰਸਤ ਹਰਭਜਨ ਸਿੰਘ, ਫਾਊਂਡਰ ਮੈਂਬਰ ਗੁਰਪ੍ਰੀਤ ਸਿੰਘ ਰਿਆੜ, ਵਾਸ਼ਿੰਗਟਨ ਸਿੰਘ, ਉੱਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਵਿੱਤ ਸਕੱਤਰ ਰਮਨ ਕੁਮਾਰ, ਸਕੱਤਰ ਜਨਰਲ ਅਰਜਿੰਦਰ ਸਿੰਘ ਕਲੇਰ, ਪ੍ਰੈਸ ਸਕੱਤਰ ਸੰਦੀਪ ਕੁਮਾਰ ਨੇ ਮੀਟਿੰਗ ਉਪਰੰਤ ਜਾਣਕਾਰੀ ਦਿੱਤੀ ਹੈ।
ਇਸ ਮੌਕੇ ਮਾਸਟਰ ਕੈਡਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਸੁਖਦੇਵ ਰਾਜ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੀਏ ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ, ਪੇਂਡੂ ਭੱਤਾ ਏਸੀਪੀ, ਪੁਰਾਣੀ ਪੈਨਸ਼ਨ, ਬਾਰਡਰ ਏਰੀਆ ਅਨਾਊਂਸ ਆਦਿ ਮੰਗਾਂ ਨੂੰ ਲੈ ਕੇ ਤਰਨ ਤਾਰਨ ਦੀਆਂ ਜਿਮਨੀ ਚੋਣਾਂ ਤੋਂ ਪਹਿਲਾਂ ਮਾਸਟਰ ਕੇਡਰ ਯੂਨੀਅਨ ਵੱਲੋਂ ਮਹਾਂ ਰੋਸ ਰੈਲੀ ਤਰਨਤਾਰਨ ਵਿਖੇ ਕੀਤੀ ਜਾਵੇਗੀ।
ਇਸ ਮੌਕੇ ਮਨਜਿੰਦਰ ਸਿੰਘ ਢਿੱਲੋਂ ਸਰਪ੍ਰਸਤ, ਮਨਜਿੰਦਰ ਸਿੰਘ ਝੰਡੇਰ, ਪਰਸ਼ੋਤਮ ਸਿੰਘ, ਰਾਜਪਾਲ ਸਿੰਘ ਬੰਡਾਲਾ, ਰਣਜੀਤ ਸਿੰਘ, ਰਸ਼ਪਾਲ ਸਿੰਘ, ਪਰਮਿੰਦਰ ਸਿੰਘ, ਜਗਰੂਪ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।

