Teacher News- ਪ੍ਰਾਇਮਰੀ ਅਧਿਆਪਕ ਤਰੱਕੀਆਂ ਨੂੰ ਤਰਸੇ! ਸਿੱਖਿਆ ਵਿਭਾਗ 7 ਸਾਲਾਂ ਤੋਂ ਸੁੱਤਾ ਕੁੰਭਕਰਨੀ ਨੀਂਦ- ਕਾਰਗੁਜ਼ਾਰੀ ‘ਤੇ ਉੱਠੇ ਸਵਾਲ!

All Latest NewsNews FlashPunjab News

 

Teacher News- ਵਿਭਾਗ ਵੱਲੋਂ ਪਿਛਲੇ ਸੱਤ ਸਾਲਾਂ ਦੌਰਾਨ ਇੱਕ ਵੀ ਤਰੱਕੀ ਨਹੀਂ ਕੀਤੀ: ਡੈਮੋਕ੍ਰੈਟਿਕ ਟੀਚਰਜ਼ ਫਰੰਟ

Teacher News- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਦੀ ਨਲਾਇਕੀ ਦਾ ਖਮਿਆਜ਼ਾ ਅਧਿਆਪਕਾਂ ਨੂੰ ਭੁਗਤਣਾਂ ਪੈ ਰਿਹਾ ਹੈ। ਇਸ ਕਾਰਨ ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ (Teacher) ਦੀਆਂ ਤਰੱਕੀਆਂ ਦਾ ਗੱਡਾ ਗਾਰੇ ਵਿਚ ਫ਼ਸਿਆ ਹੋਇਆ ਹੈ। ਬਹੁਤ ਸਾਰੇ ਅਧਿਆਪਕ ਆਪਣੀਂ ਸੇਵਾ ਦੋਰਾਨ ਇੱਕੋ ਹੀ ਅਹੁਦੇ ਸੇਵਾ ਮੁਕਤ ਹੋ ਰਹੇ ਹਨ ਜਦੋਂ ਕਿ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਤਰੱਕੀਆਂ ਵਿਚ ਆਈ ਖੜੋਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੂਨ 2018 ਦੌਰਾਨ ਪ੍ਰਾਇਮਰੀ ਅਧਿਆਪਕਾਂ (Teacher) ਦੀ ਬਤੌਰ ਮਾਸਟਰ ਕਾਡਰ ਤਰੱਕੀ ਹੋਈ ਸੀ। ਉਸ ਤੋਂ ਬਾਅਦ ਕੇਵਲ ਬੈਕਲਾਗ ਪੂਰਾ ਕਰਦਿਆਂ ਅਕਤੂਬਰ 2024 ਵਿੱਚ ਗਿਣਤੀ ਦੀਆਂ ਹੀ ਤਰੱਕੀਆਂ ਕੀਤੀਆਂ ਗਈਆਂ ਸਨ।

ਡੀ ਟੀ ਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੌਰਾਨ ਵੀ ਵਿਭਾਗ ਵੱਲੋਂ ਸਾਰੇ ਖਾਲੀ ਸਟੇਸ਼ਨ ਦਿਖਾਉਣ ਦੀ ਬਜਾਏ ਵੱਧ ਗਿਣਤੀ ਵਾਲੇ ਮੁੱਠੀ ਭਰ ਸਕੂਲਾਂ ਨੂੰ ਖੋਲਿਆ ਗਿਆ ਜਿਸ ਕਾਰਨ ਵੱਡੀ ਗਿਣਤੀ ਵਿਚ ਅਧਿਆਪਕ ਤਰੱਕੀ ਤੋਂ ਵਾਂਝੇ ਰਹਿ ਗਏ।

ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਤਰੱਕੀਆਂ ਸਬੰਧੀ 6 ਮੀਟਿੰਗਾਂ ਸਿੱਖਿਆ ਮੰਤਰੀ ਨਾਲ ਇੱਕ ਸਾਂਝੀ ਮੀਟਿੰਗ ਸਿੱਖਿਆ ਸਕੱਤਰ ਜੀ ਨਾਲ਼ ਅਤੇ ਅਨੇਕਾਂ ਮੀਟਿੰਗਾਂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਅਤੇ ਪ੍ਰਾਇਮਰੀ ਨਾਲ਼ ਕੀਤੀਆਂ ਗਈਆਂ ਹਨ।

ਇਨ੍ਹਾਂ ਕੁਝ ਹੋਣ ਦੇ ਬਾਵਜੂਦ ਵੀ ਵਿਭਾਗ ਡੰਗ ਟਪਾਊ ਨੀਤੀ ਤੇ ਚੱਲ ਰਿਹਾ ਹੈ। ਅਧਿਆਪਕ (Teacher) ਆਗੂਆਂ ਨੇ ਮੰਗ ਕੀਤੀ ਕਿ ਤਰੱਕੀਆਂ ਦਾ ਲਟਕਦਾ ਕੰਮ ਇਸੇ ਹਫਤੇ ਨਿਬੇੜਿਆ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ,ਨਵੀਨ ਬੋਹਾ,ਕੁਲਦੀਪ ਅੱਕਾਵਾਲੀ,ਅਮਰੀਕ ਬੋਹਾ,ਰਾਜ ਸਿੰਘ,ਗੁਰਦੀਪ ਬਰਨਾਲਾ, ਚਰਨਪਾਲ ਸਿੰਘ,ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ,ਰਾਜਿੰਦਰ ਸਿੰਘ ਐਚ ਟੀ,ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ,ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ,ਨਿਰਲੇਪ ਕੌਰ,ਮਨਵੀਰ ਕੌਰ, ਗੁਰਜੀਤ ਮਾਨਸਾ,ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ,ਆਦਿ ਅਧਿਆਪਕ ਆਗੂ ਹਾਜ਼ਰ ਸਨ |

 

Media PBN Staff

Media PBN Staff