ਪੰਜਾਬ ਦੇ 3 ਜ਼ਿਲ੍ਹਿਆਂ ‘ਚ ਹੁਣ ਮੋਦੀ ਸਰਕਾਰ ਕਰੇਗੀ ਜ਼ਮੀਨ ਐਕਵਾਇਰ, ਜਾਣੋ ਵਜ੍ਹਾ

All Latest NewsNational NewsNews FlashPunjab NewsTop BreakingTOP STORIES

 

ਪੰਜਾਬ ‘ਚ ਵਿਛੇਗੀ ਨਵੀਂ ਰੇਲ ਲਾਈਨ; ਕੇਂਦਰ (ਮੋਦੀ ਸਰਕਾਰ) ਨੇ ਜ਼ਮੀਨ ਐਕਵਾਇਰ ਕਰਨ ਲਈ ਸੂਬਾ ਸਰਕਾਰ ਨੂੰ ਲਿਖੀ ਚਿੱਠੀ

ਚੰਡੀਗੜ੍ਹ

ਕੇਂਦਰ ਨੇ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਲਈ ਜ਼ਮੀਨ ਮੰਗੀ ਹੈ। ਕੇਂਦਰ ਨੇ ਜ਼ਮੀਨ ਐਕਵਾਇਰ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਜ਼ਮੀਨ ਐਕਵਾਇਰ ਕਰਨ ਲਈ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਤੋਂ ਸਹਿਯੋਗ ਮੰਗਿਆ ਹੈ।

ਪ੍ਰੋਜੈਕਟ ਲਈ 53.84 ਹੈਕਟੇਅਰ ਜ਼ਮੀਨ ਐਕਵਾਇਰ ਹੋਣੀ ਹੈ। ਪੰਜਾਬ ਦੇ 3 ਜ਼ਿਲ੍ਹਿਆਂ ਵਿਚੋਂ ਇਹ ਰੇਲ ਲਾਇਨ ਲੰਘੇਗੀ। ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮੁਹਾਲੀ ਵਿਚੋਂ ਰੇਲਵੇ ਲਾਈਨ ਲੰਘੇਗੀ। ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਦਾ ਕੰਮ ਜਲਦ ਸ਼ੁਰੂ ਹੋਣ ਵਾਲਾ ਹੈ।

ਕੇਂਦਰ ਨੇ ਰੇਲਵੇ ਲਾਈਨ ਪ੍ਰੋਜੈਕਟ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਪ੍ਰੋਜੈਕਟ 18.11 KM ਲੰਬਾ ਹੋਵੇਗਾ। ਰੇਲ ਮੰਤਰਾਲੇ ਨੇ ਪ੍ਰੋਜੈਕਟ ਨੂੰ ‘ਸਪੈਸ਼ਲ ਰੇਲਵੇ ਪ੍ਰੋਜੈਕਟ’ ਦੱਸਿਆ ਹੈ। ਮੁਹਾਲੀ-ਰਾਜਪੁਰਾ ਲਿੰਕ ਲਈ ਰੇਲਵੇ ਨੂੰ 54 ਹੈਕਟੇਅਰ ਜ਼ਮੀਨ ਦੀ ਲੋੜ ਹੈ ਜੋ ਪੰਜਾਬ ਸਰਕਾਰ ਐਕੁਆਇਰ ਕਰਕੇ ਕੇਂਦਰ ਨੂੰ ਦੇਵੇਗੀ।

ਚੰਡੀਗੜ੍ਹ-ਰਾਜਪੁਰਾ ਰੇਲਵੇ ਲਾਈਨ, ਜੋ ਸਾਲਾਂ ਤੋਂ ਲਟਕ ਰਹੀ ਸੀ, ਪੂਰੀ ਹੋਵੇਗੀ। ਇਸ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਹ ਟਰੈਕ ਫਤਿਹਗੜ੍ਹ ਸਾਹਿਬ, ਅੰਬਾਲਾ, ਪਟਿਆਲਾ ਅਤੇ ਮੋਹਾਲੀ ਵਿੱਚੋਂ ਲੰਘੇਗਾ। ਇਸ 18 ਕਿਲੋਮੀਟਰ ਲੰਬੇ ਟਰੈਕ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ।

ਰਾਜਪੁਰਾ-ਮੋਹਾਲੀ ਨਵੀਂ ਲਾਈਨ 18 ਕਿਲੋਮੀਟਰ ਲੰਬੀ ਲਾਈਨ ਹੈ। ਇਸ ‘ਤੇ ਲਗਭਗ 443 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਰੇਲਵੇ ਲਾਈਨ ਦੇ ਨਿਰਮਾਣ ਨਾਲ ਚੰਡੀਗੜ੍ਹ ਸਮੇਤ ਸਾਰੇ ਪੰਜਾਬ ਨੂੰ ਫਾਇਦਾ ਹੋਵੇਗਾ। ਰਾਜਪੁਰਾ ਲਾਈਨ ਨਾਲ, ਸਰਹਿੰਦ, ਲੁਧਿਆਣਾ ਅਤੇ ਜਲੰਧਰ ਸਮੇਤ ਹੋਰ ਰਾਜਾਂ ਦੀ ਯਾਤਰਾ ਆਸਾਨ ਹੋ ਜਾਵੇਗੀ। ਪਹਿਲਾਂ, ਰੇਲਗੱਡੀ ਸਿੱਧੀ ਅੰਬਾਲਾ ਜਾਂਦੀ ਸੀ। ਹੁਣ, ਇਹ ਰਾਜਪੁਰਾ ਨਾਲ ਜੁੜੇਗਾ। ਇੱਕ ਹੋਰ ਮੋਹਾਲੀ ਵਾਲੇ ਪਾਸੇ ਚੰਡੀਗੜ੍ਹ ਨਾਲ ਜੁੜੇਗਾ।

ਕੇਂਦਰ ਨੇ ਕਿਹਾ ਹੈ ਕਿ ਵਰਤਮਾਨ ਵਿੱਚ ਰੇਲਵੇ ਨੇ ਪੰਜਾਬ ਵਿੱਚ ਲਗਭਗ ₹25,000 ਕਰੋੜ ਦਾ ਨਿਵੇਸ਼ ਕੀਤਾ ਹੈ। ਰਾਜ ਵਿੱਚ 407 ਅੰਡਰਪਾਸ ਅਤੇ ਫਲਾਈਓਵਰ ਬਣਾਏ ਗਏ ਹਨ। ਇਸ ਤੋਂ ਇਲਾਵਾ, 30 ਨਵੇਂ ਅੰਮ੍ਰਿਤ ਸਟੇਸ਼ਨ ਬਣਾਏ ਜਾ ਰਹੇ ਹਨ, ਹਰੇਕ ਦੀ ਲਾਗਤ ਲਗਭਗ ₹20 ਕਰੋੜ ਹੈ। ਪੰਜਾਬ ਦੀ 1,634 ਕਿਲੋਮੀਟਰ ਰੇਲਵੇ ਲਾਈਨ ਨੂੰ ਪੂਰੀ ਤਰ੍ਹਾਂ ਬਿਜਲੀ ਦਿੱਤੀ ਗਈ ਹੈ।

ਰਾਜਪੁਰਾ-ਮੋਹਾਲੀ ਨਵੀਂ ਲਾਈਨ 18 ਕਿਲੋਮੀਟਰ ਲੰਬੀ ਲਾਈਨ ਹੈ। ਇਸ ‘ਤੇ ਲਗਭਗ 443 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਰੇਲਵੇ ਲਾਈਨ ਦੇ ਨਿਰਮਾਣ ਨਾਲ ਚੰਡੀਗੜ੍ਹ ਸਮੇਤ ਸਾਰੇ ਪੰਜਾਬ ਨੂੰ ਫਾਇਦਾ ਹੋਵੇਗਾ। ਰਾਜਪੁਰਾ ਲਾਈਨ ਨਾਲ ਸਰਹਿੰਦ, ਲੁਧਿਆਣਾ, ਜਲੰਧਰ ਅਤੇ ਹੋਰ ਰਾਜਾਂ ਦੀ ਯਾਤਰਾ ਆਸਾਨ ਹੋ ਜਾਵੇਗੀ।

 

Media PBN Staff

Media PBN Staff