Punjab News-ਐਲੀਮੈਂਟਰੀ ਟੀਚਰਜ ਯੂਨੀਅਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ‘ਚ ਝੰਡਾ ਮਾਰਚ ਅੱਜ- ਪੰਨੂ/ਲਾਹੌਰੀਆ
Punjab News- ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਈਟੀਯੂ ਪੰਜਾਬ (ਰਜਿ) ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜਿਮਣੀ ਚੋਣ ਤਰਨ ਤਾਰਨ ਵਿੱਚ ਵਿਖੇ ਹੋ ਰਹੇ ਝੰਡਾ ਮਾਰਚ ਅੱਜ ਹੋਵੇਗਾ।
ਲਾਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ,ਛੇਵੇ ਪੇ ਕਮਿਸ਼ਨ ਵੱਲੋ ਪ੍ਰਾਇਮਰੀ ਪੱਧਰ ਤੇ ਕੰਮ ਕਰਦੇ ਈਟੀਟੀ , ਹੈੱਡ ਟੀਚਰ , ਸੈਂਟਰ ਹੈੱਡ ਟੀਚਰ , ਬੀਪੀਈਓ ਨੂੰ ਦਿੱਤੇ ਵੱਧ ਗੁਣਾਂਕ 2.59 ਲਾਗੂ ਕਰਨ ,ਬੰਦ ਕੀਤੇ ਪੇਂਡੂ ਭੱਤੇ , ਬਾਰਡਰ ਭੱਤੇ ,ਅੰਗਹੀਣ ਭੱਤੇ ਲਾਗੂ ਕਰਨ ਅਤੇ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਕੇ ਬਣਦੇ ਬਕਾਏ ਦੇਣ,ਏਸੀਪੀ ਲਾਗੂ ਕਰਕੇ ਅਗਲੇ ਗ੍ਰੇਡ,ਹੈਡ ਟੀਚਰਜ ਦੀਆਂ 1904 ਪੋਸਟਾਂ ਮੁੜ ਬਹਾਲ ਕਰਨ ਵਾਲੀ ਵਿੱਤ ਵਿਭਾਗ ਨੂੰ ਆਈ ਪਰਪੋਜਲ ਪ੍ਰਵਾਨ ਕਰਨ 17-7-2020 ਤੋਂ ਬਾਅਦ ਭਰਤੀ ਅਧਿਆਪਕਾਂ ਤੇ ਕੇਂਦਰੀ ਪੈਟਰਨ ਸਕੇਲ ਬੰਦ ਕਰਕੇ ਪੰਜਾਬ ਪੇਂਅ ਸਕੇਲ ਲਾਗੂ ਕਰਨ।
180 ਈਟੀਟੀ ਅਧਿਆਪਕਾਂ ਤੇ ਵੀ ਮੁੱਢਲੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਬਹਾਲ ਰੱਖ ਕੇ ਪੰਜਾਬ ਸਕੇਲ ਲਾਗੂ ਕਰਨ,6635 ਈਟੀਟੀ ਭਰਤੀ ਚ’ ਰੀਕਾਸਟ ਕੈਟਾਗਿਰੀਜ 117 ਅਧਿਆਪਕਾਂ ਸੇਵਾਵਾਂ ਪੱਕੀਆ ਕਰਨ , ਈਟੀਟੀ , ਹੈੱਡ ਟੀਚਰ ਸੈਂਟਰ ਹੈੱਡ ਟੀਚਰ ਤੇ ਬੀਪੀਈਓ ਨੂੰ ਵੱਧ ਪੇ ਸਕੇਲ ਦੇਕੇ ਵਿਸ਼ੇਸ਼ ਭੱਤੇ ਦੇਣ, ਮੈਡੀਕਲ ਪ੍ਰਤੀ ਪੂਰਤੀ ਕਲੇਮ ਦੀ ਜਗ੍ਹਾ ਇਲਾਜ ਲਈ ਹੈਲਥ ਕਾਰਡ ਜਾਰੀ ਕਰਨ।
ਪ੍ਰਾਇਮਰੀ ਪੱਧਰ ਤੇ ਰਹਿੰਦੀਆਂ ਭਰਤੀ ਮੁਕੰਮਲ ਕਰਨ ਅਤੇ ਪ੍ਰੀ-ਪ੍ਰਾਇਮਰੀ ਅਧਿਆਪਕ ਅਤੇ ਹੈਲਪਰ ਦੀ ਬਣਦੇ ਰੈਗੂਲਰ ਗ੍ਰੇਡ ਵਿੱਚ ਭਰਤੀ ਨਹੀ , ਐਸੋਸੀਏਟ ਅਤੇ ਅਸਿਸਟੈਂਟ ਐਸੋਸੀਏਟ ਅਧਿਆਪਕਾਂ ਉੱਪਰ ਸੇਵਾ ਨਿਯਮ ਲਾਗੂ ਨਹੀ ਕੀਤੇ ਜਾ ਰਹੇ ਅਤੇ ਕਈ ਵਿਭਾਗੀ ਮੰਗਾਂ ਦਾ ਹੱਲ ਨਹੀ ਕੀਤਾ ਜਾ ਰਿਹਾ। ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੀ ਗਈ ਲੁੱਟ ਦੇ ਖਿਲਾਫ ਜਿਮਨੀ ਚੋਣ ਤਰਨਤਾਰਨ ਵਿੱਖੇ ਝੰਡਾ ਮਾਰਚ ਅੱਜ ਕੀਤਾ ਜਾਵੇਗਾ।

