Punjab News- ਮੁੜ ਬਹਾਲ ਕੱਚੇ ਅਧਿਆਪਕਾਂ ਵੱਲੋਂ ਤਰਨਤਾਰਨ ‘ਚ AAP ਸਰਕਾਰ ਵਿਰੁੱਧ ਭੰਡੀ ਪ੍ਰਚਾਰ

All Latest NewsNews FlashPunjab News

 

Punjab News- ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਆਪਣੀਆ ਸੇਵਾਵਾਂ ਨਿਭਾ ਚੁੱਕੇ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ ਅਤੇ ਸਿੱਖਿਆ ਪ੍ਰੌਵਾਇਡਰ ਆਪਣੀ ਬਹਾਲੀ ਨੂੰ ਲੈ ਕੇ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰ ਰਹੇ ਹਨ।

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋ ਸੱਤਾ ਵਿੱਚ ਆਉਣ ਤੋ ਪਹਿਲਾ ਕੀਤੇ ਵਾਅਦੇ ਮੁਤਾਬਿਕ ਸਾਨੂੰ ਬਿਨਾ ਕਿਸੇ ਸ਼ਰਤ ਬਹਾਲ ਕੀਤਾ ਜਾਵੇ ਮੁੱਖ ਮੰਤਰੀ ਪੰਜਾਬ ਵੱਲੋ ਲੁਧਿਆਣਾ ਜ਼ਿਮਨੀ ਚੋਣਾ ਦੋਰਾਨ 15 ਜੂਨ ਨੂੰ ਪੁਲਿਸ ਅਕੈਡਮੀ ਫਿਲੋਰ ਵਿਖੇ ਕੀਤੀ ਗਈ ਮੀਟਿੰਗ ਵਿੱਚ ਵੀ ਸਾਡੀ ਜਥੇਵੰਦੀ ਦੇ ਸਮੂਹ ਵਲੰਟੀਅਰ ਨੂੰ ਜਲਦ ਹੀ ਬਿਨਾ ਕਿਸੇ ਦੇਰੀ ਤੋ ਵਿਭਾਗਾ ਨੂੰ ਕਮੇਟੀ ਦਾ ਗਠਨ ਕਰਕੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਬਹਾਲੀ ਪ੍ਰਸੈਸ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ।

ਪਰ ਅੱਜ ਪੂਰੇ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋ ਸਾਡੀ ਬਹਾਲੀ ਸੰਬੰਧੀ ਕੋਈ ਪ੍ਰਤੀਿਿਕਰਆ ਨਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਮੰਤਰੀ ਵੱਲੋ ਵਾਰ ਵਾਰ ਮੀਟਿੰਗ ਦੇ ਨਾਮ ਤੇ ਸਮਾ ਟਪਾਇਆ ਜਾ ਰਿਹਾ ਹੈ, ਪੰਜਾਬ ਦੇ ਸਿੱਖਿਆ ਮੰਤਰੀ ਵੱਲੋ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਿਆ ਜਾ ਰਿਹਾ ਹੈ ਮੁੱਖ ਮੰਤਰੀ ਪੰਜਾਬ ਵੱਲੋ ਪੁਲਿਸ ਅਕੈਡਮੀ ਫਿਲੌਰ ਵਿਖ਼ੇ ਕੀਤੇ ਵਾਅਦੇ ਅਨੁਸਾਰ ਸਾਨੂੰ ਜਲਦ ਬਹਾਲ ਕੀਤਾ ਜਾਵੇ।

ਪਰ ਸਿੱਖਿਆ ਮੰਤਰੀ ਵੱਲੋ ਯੂਨੀਅਨ ਆਗੂਆਂ ਦੀ ਵਾਰ ਵਾਰ ਮੀਟਿੰਗਾਂ ਬਹਾਨੇ ਖੱਜਲ ਖੁਆਰੀ ਦੇ ਰੋਸ ਵਜੋਂ 26 ਅਕਤੂਬਰ ਨੂੰ ਤਰਨਤਾਰਣ ਜ਼ਿਮਨੀ ਚੋਣਾਂ ਦੋਰਾਨ ਸੂਬਾ ਪੱਧਰੀ ਇਕੱਠ ਕਰਕੇ ਆਪ ਦੇ ਦਫਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ, ਭੰਡੀ ਪ੍ਰਚਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਗੁਰਪ੍ਰੀਤ ਸਿੰਘ ਤਹਿਸੀਲਦਾਰ ਦੇ ਕੱਲ ਨੂੰ ਲਿਖਤੀ ਮੀਟਿੰਗ ਦੇਣ ਦੇ ਭਰੋਸੇ ਧਰਨਾ ਸਮਾਪਤ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਲਖਵੀਰ ਕੋਰ, ਜਰਨੈਲ ਸਿੰਘ ਕਾਹਨਗੜ੍ਹ, ਦਰਸ਼ਨ ਸਿੰਘ ਕੁਲਰੀਆ, ਵੀਰਪਾਲ ਕੋਰ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਕਰਮਜੀਤ ਕੋਰ, ਜਗਜੀਤ ਕੋਰ, ਕਾਂਤਾ ਰਾਣੀ, ਬੇਅੰਤ ਕੋਰ, ਬਲਵਿੰਦਰ ਕੋਰ, ਵਜ਼ੀਰ ਸਿੰਘ ਅਤੇ ਸਮੂਹ ਸਾਥੀ ਹਾਜਰ ਸਨ।

 

Media PBN Staff

Media PBN Staff