Punjab Breaking: ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ ਕਰ’ਤਾ ਵੱਡੀ ਹੜਤਾਲ ਦਾ ਐਲਾਨ

All Latest NewsNews FlashPunjab NewsTop BreakingTOP STORIES

 

Punjab Breaking:

ਪਨਬੱਸ (Panbus) ਅਤੇ ਪੀ.ਆਰ.ਟੀ.ਸੀ. (PRTC) ਦੇ ਠੇਕਾ ਮੁਲਾਜ਼ਮਾਂ ਨੇ Mann ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਸਾਫ਼ ਕਹਿਣਾ ਹੈ ਕਿ ਸਰਕਾਰ ਦੀਆਂ “ਮੁਲਾਜ਼ਮ ਵਿਰੋਧੀ ਨੀਤੀਆਂ” ਹੁਣ ਬਰਦਾਸ਼ਤ ਤੋਂ ਬਾਹਰ ਹੋ ਚੁੱਕੀਆਂ ਹਨ।

ਚੰਡੀਗੜ੍ਹ ‘ਚ ਹੋਈ ਪੰਜਾਬ ਰੋਡਵੇਜ਼ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਐਂਪਲਾਈਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ‘ਚ ਗੁੱਸੇ ਅਤੇ ਬੇਚੈਨੀ ਦਾ ਵਿਸਫੋਟ ਦੇਖਣ ਨੂੰ ਮਿਲਿਆ। ਯੂਨੀਅਨ ਨੇ ਸਾਫ਼ ਤੌਰ ‘ਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ, ਤਾਂ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ “ਚਾਲ” ਰੁਕ ਸਕਦੀ ਹੈ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ‘ਚ ਐਲਾਨ ਕੀਤਾ ਗਿਆ ਕਿ ਵਿਰੋਧ ਦੀ ਸ਼ੁਰੂਆਤ ਅੱਜ ਤੋਂ ਹੀ ਤਰਨਤਾਰਨ ਉਪ-ਚੋਣ ਦੌਰਾਨ ਕੀਤੀ ਜਾਵੇਗੀ।

ਯੂਨੀਅਨ ਦੇ ਵੱਖ-ਵੱਖ ਵਫ਼ਦ ਤਰਨਤਾਰਨ ਸਹਿਤ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ “ਵਿਰੋਧ” ਨਹੀਂ ਹੋਵੇਗਾ, ਸਗੋਂ ਇਹ ਮੁਲਾਜ਼ਮਾਂ ਦੀ ਹੱਕ ਦੀ ਅਵਾਜ਼ ਨੂੰ ਉੱਚਾ ਕਰਨ ਦੀ ਸ਼ੁਰੂਆਤ ਹੋਵੇਗੀ।

ਯੂਨੀਅਨ ਨਾਲ ਜੁੜੇ ਆਗੂ ਕਮਲ ਕੁਮਾਰ, ਬਲਵਿੰਦਰ ਸਿੰਘ, ਗੁਰਪ੍ਰੀਤ ਪੰਨੂ, ਹਰਕੇਸ਼ ਵਿੱਕੀ ਤੇ ਹੋਰਾਂ ਨੇ ਖੁਲ੍ਹ ਕੇ ਸਰਕਾਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਮੀਟਿੰਗਾਂ ਤੇ ਭਰੋਸੇ ਦੇ ਐਲਾਨ ਕਰਦੀ ਰਹੀ ਹੈ, ਪਰ ਜ਼ਮੀਨੀ ਹਕੀਕਤਾਂ ‘ਚ ਕੋਈ ਤਬਦੀਲੀ ਨਹੀਂ ਆਈ।

ਉਨ੍ਹਾਂ ਕਿਹਾ ਕਿ, ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਮੇਟੀ ਤਾਂ ਬਣਾਈ ਸੀ, ਪਰ ਫਾਈਲ ਅਜੇ ਤਕ ਕੁਰਸੀ ‘ਤੇ ਹੀ ਪਈ ਹੈ। ਸਾਰੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ, ਪਰ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਸੂਬੇ ਭਰ ਦੇ ਕਰਮਚਾਰੀਆਂ ‘ਚ ਨਾਰਾਜ਼ਗੀ ਵਧ ਰਹੀ ਹੈ।

ਮੀਟਿੰਗ ਵਿੱਚ ਨਵੀਂ ਕਿਲੋਮੀਟਰ ਸਕੀਮ (Kilometer Scheme) ਬੱਸਾਂ ਦੇ ਟੈਂਡਰਾਂ ਨੂੰ ਵੀ ਕਰਮਚਾਰੀਆਂ ਦੇ ਵਿਰੋਧ ਦੀ ਚਿੰਗਾਰੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰੀ ਟਰਾਂਸਪੋਰਟ ਸਿਸਟਮ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਸਾਜ਼ਿਸ਼ ਹੈ, ਜਿਸ ਦਾ ਸਿੱਧਾ ਨੁਕਸਾਨ ਮੌਜੂਦਾ ਕਰਮਚਾਰੀਆਂ ਨੂੰ ਹੋਵੇਗਾ।