ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕੇ ਪ੍ਰਸਾਸ਼ਨਿਕ ਅਧਿਕਾਰੀ, ਟੀਚਰਾਂ ਨੂੰ ਜਾਰੀ ਨੋਟਿਸ ਅਤੇ ਗੈਰ-ਵਿਦਿਅਕ ਲੱਗੀਆਂ ਡਿਊਟੀਆਂ ਕੱਟੀਆਂ
ਮਾਮਲਾ ਐੱਸ.ਡੀ.ਐੱਮ ਜੀਰਾ ਵਲੋਂ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਜਾਰੀ ਨੋਟਿਸਾਂ ਦਾ ਅਤੇ ਗੈਰ ਵਾਜਿਬ ਡਿਊਟੀਆਂ ਦਾ
ਅਧਿਆਪਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਤੋਂ ਬਾਅਦ ਅਧਿਆਪਕਾਂ ਦੇ ਨੋਟਿਸ ਵਾਪਸ ਅਤੇ ਪਰਾਲੀ ਤੇ ਲੱਗੀਆਂ ਡਿਊਟੀਆਂ ਕੱਟੀਆਂ
ਫ਼ਿਰੋਜ਼ਪੁਰ/ਜੀਰਾ
ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ‘ਤੇ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਉਣ ਐਲਾਨ ਕੀਤਾ ਪ੍ਰੰਤੂ ਇਸਦੇ ਬਾਵਜੂਦ ਜਿਲ੍ਹਾ ਪ੍ਰਸ਼ਾਸ਼ਨ ਫ਼ਿਰੋਜ਼ਪੁਰ ਅਤੇ ਐੱਸ.ਡੀ. ਐੱਮ. ਜੀਰਾ ਵੱਲੋਂ ਅਧਿਆਪਕਾਂ ਦੀ ਵੱਡੇ ਪੱਧਰ ‘ਤੇ ਪਰਾਲੀ ਸਾੜਣ ਤੋਂ ਰੋਕਣ ਸਮੇਤ ਹੋਰ ਬਹੁਤ ਸਾਰੀਆਂ ਗੈਰ ਵਿੱਦਿਅਕ ਡਿਊਟੀਆਂ ਲਗਾ ਕੇ ਸਕੂਲਾਂ ਦਾ ਵਿੱਦਿਅਕ ਮਾਹੌਲ ਪ੍ਰਭਾਵਿਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਪਿਛਲੇ ਦਿਨੀਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਅੱਗ ਦੀ ਰੋਕਥਾਮ ਲਈ ਵੱਡੀ ਗਿਣਤੀ ਵਿੱਚ ਤਹਿਸੀਲ ਜੀਰਾ ਦੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਅਤੇ ਹੋਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਜਿਸ ‘ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ, 6635 ਅਧਿਆਪਕ ਯੂਨੀਅਨ, ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ, ਗੌਰਮਿੰਟ ਸਕੂਲ ਟੀਚਰ ਯੂਨੀਅਨ, ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਰਜਿ) ਪੰਜਾਬ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵਲੋਂ ਡੀਟੀਐਫ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ,ਸਰਬਜੀਤ ਸਿੰਘ ਭਾਵੜਾ, ਅਮਿਤ ਕੁਮਾਰ, 6635 ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸ਼ਲਿੰਦਰ ਕੰਬੋਜ, ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਤੋਂ ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ, ਬਲਵਿੰਦਰ ਸਿੰਘ ਭੁੱਟੋ, ਗੌਰਮਿੰਟ ਸਕੂਲ ਟੀਚਰ ਯੂਨੀਅਨ ਫ਼ਿਰੋਜ਼ਪੁਰ ਤੋਂ ਨਵੀਨ ਕੁਮਾਰ, ਰਾਜਬੀਰ ਸਿੰਘ,ਬਾਜ ਸਿੰਘ, ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਰਜਿ) ਪੰਜਾਬ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਸਿਮਕ ਦੀ ਅਗਵਾਈ ਹੇਠ ਦਫਤਰ ਐੱਸ.ਡੀ.ਐੱਮ.ਜੀਰਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਮੌਕੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਗਈ ਅਤੇ 27 ਅਕਤੂਬਰ 3 ਵਜੇ ਤੋਂ ਰਾਤ 10 ਵਜੇ ਤੱਕ ਧਰਨਾ ਜਾਰੀ ਰਿਹਾ।
ਜਿਸ ਮੌਕੇ ਭਰਾਤਰੀ ਜਥੇਬੰਦੀਆਂ ਤੋਂ ਕ੍ਰਾਂਤੀਕਾਰੀ ਵੀਡੀਓ ਪਤਾ ਕਿਹਨੂੰ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਕਿਰਤੀ ਕਿਸਾਨ ਯੂਨੀਅਨ ਤੋਂ ਕਿਸਾਨ ਆਗੂ ਸਾਹਿਬਾਨ ਸ਼ਾਮਿਲ ਹੋਏ। ਅਧਿਆਪਕ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਨੂੰ ਪੜ੍ਹਾਉਣ ਲਈ ਤਨਖਾਹ ਦਿੱਤੀ ਜਾਂਦੀ ਪਰ ਪੰਜਾਬ ਸਰਕਾਰ ਦੀ ਇਸ ਬੇਲਗਾਮ ਅਫ਼ਸਰਸ਼ਾਹੀ ਵੱਲੋਂ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਕੰਮਾਂ ‘ਤੇ ਵਾਰ-ਵਾਰ ਅਤੇ ਵੱਖ-ਵੱਖ ਡਿਊਟੀਆਂ ਲਗਾ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਹੜ੍ਹ ਆਉਣ ਕਾਰਨ ਪਹਿਲਾਂ ਹੀ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਰਹੀਆਂ ਹਨ, ਜਿਸਦੇ ਚਲਦਿਆਂ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ ਹੈ। ਇੱਕ ਪਾਸੇ ਮੁੱਖ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਹੋਰ ਮੰਚਾਂ ‘ਤੇ ਅਧਿਆਪਕਾਂ ਦੀ ਗ਼ੈਰ ਵਿਦਿਅਕ ਡਿਊਟੀ ਨਾ ਲੱਗਣ ਦੇਣ ਦੀ ਗੱਲ ਕਰ ਰਹੇ ਹਨ, ਦੂਜੇ ਪਾਸੇ ਅਧਿਆਪਕਾਂ ਦੀ ਪਰਾਲੀ ਸਬੰਧੀ ਡਿਊਟੀਆਂ ਵੀ ਲਗਾਈਆਂ ਜਾ ਰਹੀਆਂ ਹਨ। ਸਗੋਂ ਉਸ ਤੋਂ ਵੀ ਇੱਕ ਕਦਮ ਅੱਗੇ ਵਧ ਕੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੱਢ ਕੇ ਜਲੀਲ ਵੀ ਕੀਤਾ ਜਾ ਰਿਹਾ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ ਕਿਸਾਨਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਵੀ ਕਿਹਾ ਹੈ ਜੋ ਕਿ ਅਤਿ ਨਿੰਦਣਯੋਗ ਵਰਤਾਰਾ ਹੈ। ਉਹਨਾਂ ਕਿਹਾ ਪੰਜਾਬ ਦੀਆਂ ਸੰਘਰਸ਼ੀ ਸਟੇਜਾਂ ਤੇ ਕਿਸਾਨ, ਮਜ਼ਦੂਰ, ਮੁਲਾਜ਼ਮ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾਂਦੇ ਹਨ ਪਰ ਸਰਕਾਰ ਕਿਸਾਨਾਂ ਅਤੇ ਮੁਲਾਜ਼ਮਾਂ ਵਿੱਚ ਪਾੜ ਪਾਉਣਾ ਚਾਹੁੰਦੀ ਹੈ, ਪ੍ਰੰਤੂ ਸਰਕਾਰਾਂ ਦੇ ਇਹ ਸੌੜੇ ਮਨਸੂਬੇ ਕਾਮਯਾਬ ਨਹੀਂ ਹੋਣਗੇ।
ਉਹਨਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿਗਿਆਨਕ ਰੂਪ ਵਿੱਚ ਬਦਲਵੇਂ ਤਰੀਕੇ ਉਪਲੱਬਧ ਕਰਵਾਏ ਜਾਣ ਅਤੇ ਅਧਿਆਪਕਾਂ ਦੀਆਂ ਗ਼ੈਰ ਵਿਦਿਅਕ ਡਿਊਟੀਆਂ ਲਗਾਉਣ ‘ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ਅਧਿਆਪਕਾਂ ਦਾ ਹਰ ਪੱਧਰ ‘ਤੇ ਮਾਣ ਸਨਮਾਨ ਬਹਾਲ ਕੀਤਾ ਜਾਵੇ।
ਇਸ ਧਰਨੇ ਤੋਂ ਬਾਅਦ ਐੱਸਡੀਐੱਮ ਜੀਰਾ ਵੱਲੋਂ ਅਧਿਆਪਕਾਂ ਦੇ ਨੋਟਿਸ ਵਾਪਸ ਲੈਣ ਅਤੇ ਡਿਊਟੀਆਂ ਕੱਟਣ ਦਾ ਲਿਖਤੀ ਭਰੋਸਾ ਗਿਆ ਦਿੱਤਾ ਗਿਆ ਅਤੇ ਅੱਜ ਹੋਈ ਮੀਟਿੰਗ ਵਿੱਚ ਐੱਸ.ਡੀ.ਐੱਮ.ਜੀਰਾ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਅਤੇ ਆਗੂਆਂ ਨੇ ਕਿਹਾ ਕਿ ਇਹ ਸਭ ਸੰਘਰਸ਼ ਕਰਕੇ ਹੀ ਸੰਭਵ ਹੋਇਆ ਹੈ ਅਤੇ ਭਵਿੱਖ ਵਿੱਚ ਆ ਅਧਿਆਪਕਾਂ ਦੀਆਂ ਹੱਕੀ ਮੰਗਾਂ ਮਸਲਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਜੋਗਿੰਦਰ ਕੜਿਆਲ, ਸੰਦੀਪ ਮੱਖੂ, ਗੁਰਵਿੰਦਰ ਸਿੰਘ ਖੋਸਾ, ਮਹਿਤਾਬ ਸਿੰਘ, ਹਰਪਾਲ ਸਿੰਘ, ਹੀਰਾ ਸਿੰਘ ਤੂਤ, ਸੁਖਵਿੰਦਰ ਸਿੰਘ, ਸੁਧੀਰ ਕੁਮਾਰ, ਸਵਰਨ ਸਿੰਘ ਜੋਸਨ, ਅਜੇ ਕੁਮਾਰ, ਕੁਲਵਿੰਦਰ ਸਿੰਘ, ਕਮਲ ਚੌਹਾਨ, ਚੰਦ ਸਿੰਘ,ਗਗਨ ਮਿੱਤਲ, ਹਰਜੀਤ ਸਿੰਘ,ਬਖਸ਼ੀਸ਼ ਸਿੰਘ,ਰਾਕੇਸ਼ ਕੁਮਾਰ, ਕੇਤਿਕ ਫਾਜ਼ਿਲਕਾ, ਕਮਲ ਜ਼ੀਰਾ, ਹਰਜੀਤ ਸਿੰਘ ਮੱਲਾਂਵਾਲਾ ਖਾਸ, ਮਨੋਜ ਕੁਮਾਰ,ਅਮਨਦੀਪ ਸਿੰਘ,ਹਰਦੀਪ ਸਿੰਘ, ਭਗੀਰਥ ਅਬੋਹਰ, ਪ੍ਰਦੀਪ ਕੁਮਾਰ, ਚੰਦਨ ਗਾਂਧੀ, ਆਸੂਤੋਸ਼, ਸੁਭਾਸ਼, ਰਾਕੇਸ਼ ਕੁਮਾਰ, ਸੰਜੇ ਕੁਮਾਰ, ਸਚਿਨ ਥਿੰਦ ਆਦਿ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

