School Timing in Punjab: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਪੜ੍ਹੋ ਪੂਰੀ ਖ਼ਬਰ
School Timing in Punjab: ਸਰਦੀਆਂ ਦੇ ਮੌਸਮ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਸਕੂਲ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।
ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 1 ਨਵੰਬਰ ਤੋਂ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਜਾਵੇਗਾ। ਜਾਵੇਗਾ। ਸਰਕਾਰ ਦੁਆਰਾ ਜਾਰੀ ਕੀਤੇ ਗਏ ਬਿਆਨ ਅਨੁਸਾਰ, ਪੰਜਾਬ ਦੇ ਅੰਦਰ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਹੋਵੇਗਾ, ਜਦੋਂਕਿ ਛੁੱਟੀ ਦੁਪਹਿਰ 3 ਵਜੇ ਹੋਇਆ ਕਰੇਗੀ।
ਇਸ ਤੋਂ ਇਲਾਵਾ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤਕ ਕਲਾਸਾਂ ਹੋਣਗੀਆਂ।
ਇੱਥੇ ਜਿਕਰਯੋਗ ਹੈ ਕਿ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਈਓਜ਼ ਤੋਂ ਇਲਾਵਾ ਸਕੂਲ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ ਕਿ ਸਕੂਲ ਨਿਰਧਾਰਤ ਸਮੇਂ ਅਨੁਸਾਰ ਚਲਣ।

