Holiday News- ਸਕੂਲਾਂ-ਕਾਲਜਾਂ ‘ਚ 31 ਅਕਤੂਬਰ ਦੀ ਛੁੱਟੀ ਦਾ ਐਲਾਨ! ਇਸ ਜ਼ਿਲ੍ਹੇ ਦੇ DC ਵੱਲੋਂ ਹੁਕਮ ਜਾਰੀ
Holiday News- ਸ੍ਰੀ ਅਚਲੇਸ਼ਵਰ ਧਾਮ ਦੀ ਨੌਮੀ ਵਾਲੇ ਦਿਨ 31 ਅਕਤੂਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ
ਰੋਹਿਤ ਗੁਪਤਾ, ਗੁਰਦਾਸਪੁਰ
Holiday News- ਡੀਸੀ ਗੁਰਦਾਸਪੁਰ ਦੇ ਵੱਲੋਂ ਇੱਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਹੋਇਆ ਬਟਾਲਾ ਸਬ ਡਵੀਜਨ ਦੇ ਅੰਦਰ 31 ਅਕਤੂਬਰ 2025 ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਿਨ ਸਕੂਲ-ਕਾਲਜ ਅਤੇ ਦਫ਼ਤਰ ਆਦਿ ਬੰਦ (Holiday) ਰਹਿਣਗੇ। ਹਾਲਾਂਕਿ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
ਡੀਸੀ ਵੱਲੋਂ ਛੁੱਟੀ ਬਾਰੇ ਹੁਕਮ ਜਾਰੀ
ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਨੌਮੀ ‘ਤੇ ਮਿਤੀ 31 ਅਕਤੂਬਰ, 2025 ਨੂੰ ਸਬ-ਡਵੀਜ਼ਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

