ਵੱਡੀ ਖ਼ਬਰ: ਸੁਖਬੀਰ ਬਾਦਲ ਦਾ ਸਾਬਕਾ OSD ਭਾਜਪਾ ‘ਚ ਸ਼ਾਮਲ
Punjab News- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਦਾ ਸਾਬਕਾ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।
ਸੰਨੀ ਬਰਾੜ ਨੂੰ ਭਾਜਪਾ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ (ਸਾਬਕਾ ਮੁੱਖ ਮੰਤਰੀ) ਦੇ ਵੱਲੋਂ ਸ਼ਾਮਲ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਲੀਡਰ ਅਸ਼ਵਨੀ ਸ਼ਰਮਾ ਅਤੇ ਹੋਰ ਸੀਨੀਅਰ ਆਗੂ ਤੇ ਵਰਕਰ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਜਿੱਥੇ ਮੌਜੂਦਾ ਸਰਕਾਰ (AAP Govt) ਨੂੰ ਕਟਿਹਰੇ ਵਿੱਚ ਖੜ੍ਹਾ ਕੀਤਾ, ਉੱਥੇ ਹੀ ਸੀਐੱਮ ਭਗਵੰਤ ਮਾਨ ਤੇ ਵੀ ਸਵਾਲ ਖੜੇ ਕੀਤੇ।
ਉਨ੍ਹਾਂ ਕਿਹਾ ਕਿ, ਹੜ੍ਹਾਂ ਵਿੱਚ ਪੰਜਾਬ ਡੁੱਬਿਆ ਰਿਹਾ, ਪਰ ਸੂਬੇ ਦਾ ਮੁੱਖ ਮੰਤਰੀ ਸਿਰਫ਼ ਤਤਕਾਲੀ ਸਰਕਾਰਾਂ ਨੂੰ ਹੀ ਕੋਸਦਾ ਰਿਹਾ, ਇੱਕ ਕੰਮ ਚੱਜ ਦਾ ਨਹੀਂ ਕੀਤਾ।
ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਇੰਝ ਲੱਗ ਰਿਹਾ ਹੈ, ਜਿਵੇਂ ਸਰਕਾਰ ਕੋਈ ਹੈ ਹੀ ਨਹੀਂ, ਸਾਰਾ ਕੁੱਝ ਗੈਂਗਸਟਰਾਂ ਹਵਾਲੇ ਹੀ ਹੋ ਚੁੱਕਿਆ ਹੈ।
ਗੈਂਗਸਟਰ ਪੰਜਾਬ ਦੇ ਅੰਦਰ ਰੋਜ਼ਾਨਾ ਵੱਡੀਆਂ ਵੱਡੀਆਂ ਵਾਰਦਾਤਾਂ ਕਰ ਰਹੇ ਹਨ, ਪਰ ਸਰਕਾਰ ਹੱਥ ਤੇ ਹੱਥ ਧਰ ਕੇ ਬੈਠੀ ਹੋਈ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ (Akali dal Sukhbir Badal) , ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਤੋਂ ਅੱਕ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ, 2027 ਵਿੱਚ ਭਾਜਪਾ ਹੋਰ ਮਜ਼ਬੂਤੀ ਦੇ ਨਾਲ ਪੰਜਾਬ ਦੇ ਅੰਦਰ ਚੋਣਾਂ ਲੜੇਗੀ ਅਤੇ ਸਰਕਾਰ ਬਣਾਵੇਗੀ।

