Weather Update: ਮੌਸਮ ਵਿਭਾਗ ਨੇ ਸੰਘਣੀ ਧੁੰਦ ਪੈਣ ਬਾਰੇ ਦਿੱਤੀ ਚੇਤਾਵਨੀ
Weather Update: ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ ਵਿੱਚ ਠੰਡ ਦੇ ਨਾਲ ਨਾਲ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਬਹੁਤੇ ਹਿੱਸੇ ਅੱਜ ਧੁੰਦ ਦੀ ਲਪੇਟ ਵਿੱਚ ਰਹੇ। ਹਾਲਾਂਕਿ ਮਾਨਸੂਨ ਉੱਤਰੀ ਭਾਰਤ ਤੋਂ ਪਿੱਛੇ ਹਟ ਗਿਆ ਹੈ, ਅਤੇ ਹਲਕੀ ਸੀਤ ਲਹਿਰ ਸ਼ੁਰੂ ਹੋ ਗਈ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਯੂਪੀ ਅਤੇ ਦਿੱਲੀ ਦੇ ਅੰਦਰ ਧੁੰਦ ਪੈਣ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਆਖਿਆ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਅਗਲੇ ਚਾਰ ਦਿਨਾਂ ਤੱਕ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ ਅਤੇ ਮੱਧ ਪ੍ਰਦੇਸ਼ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਉਮੀਦ ਹੈ। ਹਾਲਾਂਕਿ, ਠੰਢੀਆਂ ਸਵੇਰਾਂ ਅਤੇ ਸ਼ਾਮਾਂ ਅਤੇ ਸੰਘਣੀ ਧੁੰਦ ਦੀ ਉਮੀਦ ਹੈ।
ਮੌਸਮ ਵਿਭਾਗ (Weather Update) ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਹੁਣ ਤੋਂ ਨਵੰਬਰ ਦੇ ਮੱਧ ਤੱਕ ਘੱਟੋ-ਘੱਟ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਦੇਖਣ ਨੂੰ ਮਿਲੇਗਾ, ਜੋ ਸਰਦੀਆਂ ਦੇ ਆਉਣ ਦਾ ਸੰਕੇਤ ਹੈ।
ਇਨ੍ਹਾਂ ਰਾਜਾਂ ਵਿੱਚ, ਧੁੰਦ ਸਿਰਫ਼ ਸਵੇਰੇ ਅਤੇ 15 ਨਵੰਬਰ ਤੋਂ ਬਾਅਦ ਦ੍ਰਿਸ਼ਟੀ ਨੂੰ ਘਟਾਏਗੀ, ਜਿਸ ਨਾਲ ਸੜਕ ਅਤੇ ਹਵਾਈ ਯਾਤਰਾ ਪ੍ਰਭਾਵਿਤ ਹੋ ਸਕਦੀ ਹੈ।
Weather Update: ਸਵੇਰੇ ਸੰਘਣੀ ਧੁੰਦ, ਤਾਪਮਾਨ ਘਟ ਰਿਹੈ
ਪੰਜਾਬ ਦੇ ਕੁੱਝ ਹਿੱਸਿਆਂ, ਦਿੱਲੀ-ਐਨਸੀਆਰ ਸਵੇਰੇ ਸੰਘਣੀ ਧੁੰਦ ਵਿੱਚ ਘਿਰਿਆ ਹੋਇਆ ਸੀ, ਜਿਸ ਕਾਰਨ ਤਾਪਮਾਨ ਕਾਫ਼ੀ ਡਿੱਗ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਪੰਜ ਦਿਨਾਂ ਤੱਕ ਸਵੇਰੇ ਹਲਕੀ ਧੁੰਦ ਰਹਿਣ ਦੀ ਉਮੀਦ ਹੈ। ਇਸ ਦੌਰਾਨ, ਵੱਧ ਤੋਂ ਵੱਧ ਤਾਪਮਾਨ 28-30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

