ਕਾਂਗਰਸ ਨੂੰ ਵੱਡਾ ਝਟਕਾ! ਸੀਨੀਅਰ ਆਗੂ AAP ‘ਚ ਸ਼ਾਮਲ
AAP ਉਮੀਦਵਾਰ ਹਰਮੀਤ ਸੰਧੂ ਨੇ ਕਰਾਇਆ ਸ਼ਾਮਿਲ
ਤਰਨਤਾਰਨ-
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (AAP) ਦੀ ਮੁਹਿੰਮ ਨੂੰ ਅੱਜ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਚੀਮਾ ਖੁਰਦ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਨਿਰਵੈਲ ਸਿੰਘ ਆਪਣੇ ਪੁੱਤਰ ਅੰਮ੍ਰਿਤਪਾਲ ਸਿੰਘ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।
‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਖੁਦ ਨਿਰਵੈਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਹਰਮੀਤ ਸੰਧੂ ਨੇ ਕਿਹਾ ਕਿ ਨਿਰਵੈਲ ਸਿੰਘ ਵਰਗੇ ਸੀਨੀਅਰ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਕੇ ਲੋਕ ਹੁਣ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਇਸ ਮੌਕੇ ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਜੋ ਵਿਸ਼ਵਾਸ ਦਿਖਾਇਆ ਜਾ ਰਿਹਾ ਹੈ, ਅਸੀਂ ਉਸ ਲਈ ਬਹੁਤ ਧੰਨਵਾਦੀ ਹਾਂ।
ਉਨ੍ਹਾਂ ਕਿਹਾ ਕਿ ਇਹ ਸਮਰਥਨ ਦੱਸਦਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਖੁਸ਼ ਹਨ ਅਤੇ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਵੱਡੀ ਜਿੱਤ ਦਿਵਾਉਣਗੇ।

