ਪੰਜਾਬ ਦੇ ਸਰਹੱਦੀ ਜ਼ਿਲ੍ਹੇ ‘ਚ ਲੱਗੀਆਂ ਸਖ਼ਤ ਪਾਬੰਦੀਆਂ!

All Latest NewsNews FlashPunjab News

 

 

ਫਾਜਿਲਕਾ

ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ,1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ।

ਇੱਕ ਹੋਰ ਪਾਬੰਦੀ ਦੇ ਹੁਕਮ ਅਨੁਸਾਰ ਜ਼ਿਲ੍ਹਾਂ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

ਜ਼ਿਲ੍ਹੇ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੀ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਨ੍ਹਾਂ ਹੁਕਮਾਂ ਦੀ ਉਲਘੰਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਪੁਲਿਸ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਮਜਬੂਤ ਨਾ ਗਲਣਯੋਗ, ਨਾ ਟੁਟਣਯੋਗ ਹੁੰਦੀ ਹੈ।

ਇਸ ਡੋਰ ਦੀ ਵਰਤੋਂ ਨਾਲ ਹੱਥ/ਉਗਲਾਂ ਕੱਟ ਜਾਂਦੀਆਂ ਹਨ ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਈਕਲ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉਡਦੇ ਪੰਛੀਆਂ ਦੇ ਖੰਬਾਂ ਵਿਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।

 

Media PBN Staff

Media PBN Staff