ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਮਸਲਾ; CM ਮਾਨ ਨੇ ਮੋਦੀ ਸਰਕਾਰ ਦੇ ਫ਼ੈਸਲੇ ਨੂੰ ਦੱਸਿਆ ਹਿਟਲਰਸ਼ਾਹੀ (ਵੇਖੋ ਵੀਡੀਓ)
ਚੰਡੀਗੜ੍ਹ
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਮਸਲਾ ਤੂਲ ਫੜਦਾ ਜਾ ਰਿਹਾ ਹੈ। ਸੱਤਾਧਿਰ ਅਤੇ ਵਿਰੋਧੀ ਧਿਰਾਂ ਦੇ ਵੱਲੋਂ ਲਗਾਤਾਰ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਯੂਨੀਵਰਸਿਟੀ ਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਪੰਜਾਬ ਦੇ ਵਿਰੁੱਧ ਹੈ।
ਸੀਐੱਮ ਨੇ ਮੋਦੀ ਸਰਕਾਰ ਦੇ ਫ਼ੈਸਲੇ ਨੂੰ ਹਿਟਲਰਸ਼ਾਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਿਵਸ ਤੇ ਭਾਜਪਾ ਦਾ ਪੰਜਾਬ ਨੂੰ ਤਾਨਾਸ਼ਾਹੀ ਤੋਹਫਾ ਦਿੱਤਾ ਗਿਆ ਹੈ, ਜਿਸਦਾ ਸਾਡੀ ਪਾਰਟੀ ਅਤੇ ਸਮੂਹ ਪੰਜਾਬੀ ਸਖ਼ਤ ਵਿਰੋਧ ਕਰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ, ਮੋਦੀ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਗੈਰ ਸੰਵਿਧਾਨਿਕ ਹੈ।


