ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਨੇ ਵੀ SGPC ਪ੍ਰਧਾਨ ਦੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ
ਚੰਡੀਗੜ੍ਹ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਸੱਦਿਆ ਗਿਆ ਹੈ।
ਇਸ ਨੂੰ ਲੈ ਕੇ ਜਿੱਥੇ SGPC ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਉਥੇ ਹੀ ਜੇਕਰ ਐਸਜੀਪੀਸੀ ਦੀ ਪ੍ਰਧਾਨਗੀ ਵਾਸਤੇ ਉਮੀਦਵਾਰਾਂ ਦੀ ਗੱਲ ਕਰੀਏ ਤਾਂ, ਬੀਤੇ ਕੱਲ੍ਹ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨਿਆ।
ਜਾਣਕਾਰੀ ਅਨੁਸਾਰ, ਅਕਾਲੀ ਦਲ ਦੇ ਵੱਲੋਂ ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ। ਇਹ ਐਲਾਨ ਸੁਖਬੀਰ ਸਿੰਘ ਬਾਦਲ (ਪ੍ਰਧਾਨ ਸ੍ਰੋਮਣੀ ਅਕਾਲੀ ਦਲ) ਦੇ ਵੱਲੋਂ ਕੀਤਾ ਗਿਆ ਸੀ।
ਇਸੇ ਤਰ੍ਹਾਂ ਅੱਜ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਵੀ ਐਸਜੀਪੀਸੀ (SGPC) ਦੀ ਪ੍ਰਧਾਨਗੀ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ।
ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਧਾਮੀ ਦੇ ਵਿਰੁੱਧ ਆਪਣੀ ਪਾਰਟੀ ਦੀ ਤਰਫ਼ੋਂ ਉਮੀਦਵਾਰ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇ ਕੇ ਨੂੰ ਉਮੀਦਵਾਰ ਬਣਾਇਆ ਹੈ।

