ਵੱਡੀ ਖ਼ਬਰ: ਰਾਜਾ ਵੜਿੰਗ ਨੂੰ SC ਕਮਿਸ਼ਨ ਨੇ ਕੀਤਾ ਤਲਬ, ਸੂ-ਮੋਟੋ ਨੋਟਿਸ ਜਾਰੀ

All Latest NewsNews FlashPunjab NewsTop BreakingTOP STORIES

 

ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮਾਮਲੇ ਸਬੰਧੀ 6 ਨਵੰਬਰ ਨੂੰ ਤਲਬ

ਰਿਟਰਨਿੰਗ ਅਫ਼ਸਰ ਤਰਨਤਾਰਨ ਤੋਂ ਵੀ 4 ਨਵੰਬਰ ਨੂੰ ਰਿਪੋਰਟ ਤਲਬ

ਚੰਡੀਗੜ੍ਹ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (SC) ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।

ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

 

Media PBN Staff

Media PBN Staff