ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਦੀ ਸਮਰਥਨ ਦਾ ਐਲਾਨ
ਫਿਰੋਜ਼ਪੁਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਕਾਰਜਕਾਰੀ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਵਿੱਚ ਗੁਰੂਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਹੋਈ। ਇਸ ਮੀਟਿੰਗ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਵੀਂ ਸ਼ਾਮਲ ਹੋਏ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਉਪਰ ਦਿੱਲੀ ਵਿੱਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਦੀਆਂ ਡਿਊਟੀਆ ਲਗਾਈਆਂ ਗਈਆਂ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾਂ ਨੇ ਕਿਹਾ ਕੇਦਰ ਸਰਕਾਰ ਵੱਲੋਂ ਫਾਸ਼ੀਵਾਦੀ ਰਵਈਏ ਨੂੰ ਜਾਰੀ ਰੱਖਦਿਆਂ ਤਾਕਤਾਂ ਦਾ ਕੇਂਦਰਕਰਨ ਤੇਜ਼ ਕਰਦਿਆ ਪੰਜਾਬ ਦੇ ਹੱਕਾ ਉਪਰ ਲਗਾਤਾਰ ਡਾਕੇ ਮਾਰੇ ਜਾ ਰਹੇ ਹਨ।
ਤਾਜਾ ਹਮਲਾ ਕਰਦਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜੋ ਕਿ ਪੰਜਾਬ ਦੀ ਸਿੱਖਿਆ ਅਤੇ ਸੱਭਿਆਚਾਰ ਦਾ ਹਿੱਸਾ ਹੈ ਉਸਦੀ ਸੈਨੇਟ ਨੂੰ ਭੰਗ ਕਰਕੇ ਆਪਣੇ ਅਧੀਨ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜੋ ਕਿ ਸੂਬੇ ਦੇ ਅਧਿਕਾਰ ਖੋਹਣ ਵੱਲ ਵੱਡਾ ਕਦਮ ਹੈ।
ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦੀ ਹੈ ਅਤੇ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਦਿਆਰਥੀਆਂ ਅਤੇ ਪੰਜਾਬੀਆਂ ਦੇ ਹਰ ਸੰਘਰਸ਼ ਦਾ ਪੂਰਨ ਸਮਰਥਨ ਦਾ ਐਲਾਨ ਕਰਦੀ ਹੈ।
ਆਗੂਆਂ ਨੇ ਕਿਹਾ ਕਿ ਸਾਡੀ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਨਾਲ ਰਲ ਕੇ ਪੰਜਾਬ ਅਤੇ ਦੇਸ਼ ਦੇ ਲੋਕਾਂ ਵਿਰੋਧੀ ਹਰ ਫੈਸਲੇ ਦਾ ਵਿਰੋਧ ਕਰੇਗੀ ਅਤੇ ਲੋਕ ਸੰਘਰਸ਼ ਦੇ ਬਲ ਇਹਨਾਂ ਫੈਸਲਿਆ ਨੂੰ ਵਾਪਸ ਕਰਵਾਉਣ ਵਿੱਚ ਆਪਣਾ ਤਾਣ ਲਵੇਗੀ।
ਇਸ ਮੌਕੇ ਸੀਨੀਅਰ ਕਿਸਾਨ ਆਗੂ ਦਲਵਿੰਦਰ ਸਿੰਘ ਸ਼ੇਰਖਾਂ ਰਣਜੀਤ ਸਿੰਘ ਝੋਕ ਗੁਰਜੱਜ ਸਿੰਘ ਸਾਂਦੇਹਾਸ਼ਮ ਜਸਬੀਰ ਸਿੰਘ ਮੱਲਵਾਲ ਓਮ ਪ੍ਰਕਾਸ਼ ਲੱਖਾਹਾਜੀ ਬਖਸ਼ੀਸ਼ ਸਿੰਘ ਬਾਰੇ ਕੇ ਬੂਟਾ ਸਿੰਘ ਹਾਮਦ ਅਮਰੀਕ ਸਿੰਘ ਮਹਿਮਾਂ ਸਿਮਰਨਜੀਤ ਸਿੰਘ ਝੋਕ ਰੇਸ਼ਮ ਸਿੰਘ ਹਜਾਰਾ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਹਾਜਰ ਸਨ।

