ਪੰਜਾਬ ਸਰਕਾਰ ਵੱਲੋਂ ਜਮੀਨਾਂ ਅਤੇ ਕੇਂਦਰ ਸਰਕਾਰ ਦੇ ਬਿਜਲੀ ਬਿੱਲ-2025 ਵਿਰੁੱਧ ਸੜਕਾਂ ‘ਤੇ ਉਤਰੇ ਬਿਜਲੀ ਕਾਮੇ
ਮੰਗਾਂ ਨਾ ਮੰਨਣ ਤੇ 8 ਨਵੰਬਰ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਕੀਤਾ ਜਾਵੇਗਾ ਰੋਸ਼ ਪ੍ਰਦਰਸ਼ਨ
ਫਿਰੋਜ਼ਪੁਰ
ਪੰਜਾਬ ਸਰਕਾਰ ਵੱਲੋਂ ਜਮੀਨਾਂ ਅਤੇ ਕੇਂਦਰ ਸਰਕਾਰ ਦੇ ਬਿਜਲੀ ਬਿੱਲ-2025 ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਫਿਰੋਜਪੁਰ ਸਰਕਲ ਦੇ ਪ੍ਰਧਾਨ ਰਮਨਦੀਪ ਸਿੰਘ ਲਹੌਰੀਆ ਵੱਲੋਂ ਕੀਤੀ ਗਈ। ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਿੱਚ ਇੱਕ ਟੈਕਨੀਕਲ ਸਰਵਿਸ ਯੂਨੀਅਨ, ਹੈਡ ਆਫਿਸ ਜੋਇੰਟ ਐਕਸ਼ਨ ਕਮੇਟੀ, ਇਮਪਲਾਈ ਸੰਘਰਸ਼ਸ਼ੀਲ ਯੂਨੀਅਨ ਪਾਵਰ ਕੰਮ ਐਂਡ ਟਰਾਸਕ ਪੰਜਾਬ, ਗ੍ਰਿਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਐਮਪਲਾਈਜ਼ ਯੂਨੀਅਨ ਪੰਜਾਬ (ਭਰਦਵਾਜ), ਪੀਐਸਈ ਅਕਾਉਟ ਆਡਿਟ ਅਤੇ ਐਡਮਿਨਿਸਟਰੇਟਿਵ ਐਸੋਸੀਏਸ਼ਨ, ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਭਾਰਤੀ ਮਜਦੂਰ ਸੰਘ ਅਤੇ ਪੀਟੀਐਸ ਕਰਮਚਾਰੀ ਯੂਨੀਅਨ ਸ਼ਾਮਿਲ ਹੋ ਕੇ ਇਸ ਰੋਸ ਪ੍ਰਦਰਸ਼ਨ ਦੀ ਹਿਮਾਇਤ ਕਰਦੇ ਹੋਏ ਕੌਂਸਲ ਆਫ ਜੂਨੀਅਰ ਇੰਜੀਨੀਅਰ ਅਤੇ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ਤੇ ਪੰਜਾਬ ਸਰਕਾਰ ਵੱਲ ਬਿਜਲੀ ਵਿਭਾਗ ਦੀਆਂ ਜਮੀਨਾਂ ਵੇਚਣ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ 2025 ਦੇ ਖਿਲਾਫ ਪੰਜਾਬ ਦੇ ਸਮੁੱਚੇ ਸਰਕਲ ਦਫਤਰਾਂ ਦੇ ਸਾਹਮਣੇ ਰੋਸ ਪ੍ਰਦਰਸਨ ਕੀਤੇ ਗਏ।
ਇਸ ਮੌਕੇ ਸਮੂਹ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਤੁਰੰਤ ਪੰਜਾਬ ਮਾਰੂ ਅਤੇ ਮੁਲਾਜਮ ਮਾਰੂ ਦੋਵੇ ਫੈਸਲੇ ਵਾਪਸ ਨਾ ਲਏ ਗਏ ਤਾਂ ਸਮੁੱਚੇ ਪੰਜਾਬ ਦੇ ਬਿਜਲੀ ਕਾਮੇ ਤਿੱਖਾ ਸੰਘਰਸ਼ ਸ਼ੁਰੂ ਕਰਨਗੇ ਜਿਸ ਦੀ ਸਾਰੀ ਜਿੰਮੇਦਾਰੀ ਪੰਜਾਬ ਸਰਕਾਰ ਪਾਵਰ ਕੰਮ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਮੈਨੇਜਮੈਂਟ ਦੀ ਹੋਵੇਗੀ।
ਰੋਸ ਪ੍ਰਦਰਸ਼ਨ ਉਪਰੰਤ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੈਮੋਰੰਡਮ ਦਿੱਤਾ ਗਿਆ ਅਤੇ ਐਲਾਨ ਵੀ ਕੀਤਾ ਗਿਆ ਕਿ ਜੇਕਰ ਉਪਰੋਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਿਤੀ 8/11/25 ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਰੋਸ ਮਾਰਚ ਕੀਤਾ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਵਿੱਚ ਹੋਰਨਾ ਤੋਂ ਇਲਾਵਾ ਸਰਵ ਮਨਜੀਤ ਸਿੰਘ ਸੂਬਾ ਸਕੱਤਰ, ਸਿੰਗਾਰ ਚੰਦ, ਕੁਲਵੰਤ ਸਿੰਘ, ਅਵਤਾਰ ਸਿੰਘ, ਤਰਸੇਮ ਕੁਮਾਰ, ਗੁਰਦੇਵ ਸਿੰਘ ਅਤੇ ਹੋਰ ਸਰਕਲ ਪੱਧਰ ਦੇ ਅਤੇ ਸਬ ਡਿਵੀਜ਼ਨ ਪੱਧਰ ਦੇ ਨੁਮਾਇੰਦਿਆਂ ਨੇ ਸੰਬੋਧਿਤ ਕੀਤਾ। ਇਸ ਤੋਂ ਇਲਾਵਾ ਰਿਟਾਇਰਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਸ਼ਰਮਾ, ਸੁਰਿੰਦਰ ਸ਼ਰਮਾ, ਚੰਨਨ ਸਿੰਘ, ਸ਼ਾਮ ਸਿੰਘ ਆਦਿ ਅਤੇ ਜੇ.ਈ ਕੋਂਸਲ ਇੰਜੀਨੀਅਰ ਐਸੋਸੀਏਸ਼ਨ ਦੇ ਆਗੂਆਂ ਨੇ ਵੀ ਸੰਬੋਧਿਤ ਕੀਤਾ।

