ਵੱਡੀ ਖ਼ਬਰ: Punjab ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਾਜ਼ਮਾਂ ਵੱਲੋਂ ਸਾਰੇ ਡਿੱਪੂ ਬੰਦ ਕਰਨ ਦਾ ਐਲਾਨ
Punjab News- ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ
Punjab News- ਪੰਜਾਬ (Punjab) ਰੋਡਵੇਜ਼ ਮੁਲਾਜ਼ਮ ਦੀ ਮੌਤ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਹੁਣ ਰੋਸ ਵਜੋਂ ਸੂਬੇ ਭਰ ਦੇ ਸਾਰੇ ਪੰਜਾਬ ਰੋਡਵੇਜ਼ ਦੇ ਡਿਪੂਆਂ ਨੂੰ ਮੁਲਾਜ਼ਮਾਂ ਵੱਲੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਰੋਸ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਵੱਡੇ ਸੰਘਰਸ਼ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਆਗੂਆਂ ਦੀ ਮੰਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸੀਐੱਮ ਮਾਨ ਨੇ ਆਪਣੇ ਹਲਕੇ ਦੇ ਬੱਸ ਡਰਾਈਵਰ ਨੂੰ ਤਾਂ ਇੱਕ ਕਰੋੜ ਰੁਪਏ ਦੇ ਦਿੱਤਾ ਸੀ ਪਰ ਸਰਕਾਰ ਵੱਲੋਂ ਇਸ ਡਰਾਈਵਰ ਦੇ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਸਾਡੇ ਵਿਭਾਗ ਨੇ ਵੀ ਹੱਥ ਖੜੇ ਕਰ ਦਿੱਤੇ ਹਨ ਕਿ ਉਨ੍ਹਾਂ ਦੇ ਕੋਲ ਕੁਝ ਵੀ ਨਹੀਂ ਹੈ।
ਪੰਜਾਬ ਰੋਡਵੇਜ਼ ਦੇ ਆਗੂ ਵਿਕਰਮ ਸਿੰਘ ਨੇ ਦੱਸਿਆ ਕਿ ਕੁਝ ਘੰਟਿਆਂ ’ਚ ਮ੍ਰਿਤਕ ਦੀ ਲਾਸ਼ ਜਲੰਧਰ ਪਹੁੰਚ ਜਾਵੇਗਾ ਜੇਕਰ ਉਦੋਂ ਤੱਕ ਸਰਕਾਰ ਕੋਈ ਹੱਲ ਨਹੀਂ ਕੱਢਦੀ ਹੈ ਤਾਂ ਠੀਕ ਨਹੀਂ ਤਾਂ ਪੰਜਾਬ ਦੇ ਸਾਰੇ ਡੀਪੂ ਬੰਦ ਕਰਕੇ ਉਨ੍ਹਾਂ ਵੱਲੋਂ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਦੱਸਣਯੋਗ ਹੈ ਕਿ ਰਸਤੇ ਵਿੱਚ ਬੱਸ ਡਰਾਈਵਰ ਅਤੇ ਇੱਕ ਕਾਰ ਡਰਾਈਵਰ ਵਿਚਕਾਰ ਝਗੜਾ ਹੋ ਗਿਆ ਸੀ। ਬਹਿਸ ਇਸ ਹੱਦ ਤੱਕ ਵੱਧ ਗਈ ਕਿ ਡਰਾਈਵਰ ਨੇ ਗੁੱਸੇ ਵਿੱਚ ਆ ਕੇ ਆਪਣੀ ਕਾਰ ਵਿੱਚੋਂ ਲੋਹੇ ਦੀ ਰਾਡ ਕੱਢ ਲਈ ਅਤੇ ਬੱਸ ਡਰਾਈਵਰ ‘ਤੇ ਲਗਾਤਾਰ ਕਈ ਵਾਰ ਹਮਲਾ ਕਰ ਦਿੱਤਾ।
ਘਟਨਾ ਤੋਂ ਬਾਅਦ ਰਾਹਗੀਰਾਂ ਨੇ ਜ਼ਖਮੀ ਡਰਾਈਵਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਮਨਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਤਲ ਦੇ ਪਿੱਛੇ ਦੇ ਉਦੇਸ਼ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ptc

