Parent-Teacher Meeting: ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ‘ਚ ਮਾਪੇ-ਅਧਿਆਪਕ ਮਿਲਣੀ
Parent-Teacher Meeting: ਸਬੰਧੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ-ਅਮਨਦੀਪ ਸ਼ਰਮਾ
ਤਾਜੇ ਫਲ ਅਤੇ ਸਬਜ਼ੀਆਂ ਖਾਣ ਸਬੰਧੀ ਦਿੱਤੀ ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀ ਸਲਾਹ-ਮਨਪ੍ਰੀਤ ਕੌਰ
ਮਾਨਸਾ
Parent-Teacher Meeting: ਜਿਲਾ ਸਿੱਖਿਆ ਅਫਸਰ (DEO) ਮਾਨਸਾ ਦੀ ਅਗਵਾਈ ਵਿੱਚ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।
ਇਸ ਮੌਕੇ ਬੋਲਦਿਆ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਬੱਚਿਆਂ ਦੀ ਅਨੀਮੀਆ ਟੈਸਟਿੰਗ ਹੋਈ ਸੀ ਜਿਨਾਂ ਬੱਚਿਆਂ ਵਿੱਚ ਖੂਨ ਦੀ ਕਮੀ ਪਾਈ ਗਈ ਸੀ ਉਹਨਾਂ ਬੱਚਿਆਂ ਲਈ ਮੈਡੀਕਲ ਇਲਾਜ ਦੇ ਨਾਲ ਨਾਲ ਉਹਨਾਂ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣ ਸਬੰਧੀ ਵੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ।
ਸਕੂਲ ਅਧਿਆਪਕਾਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਸਰਦੀ ਦੇ ਮੌਸਮ ਵਿੱਚ ਤਾਜੇ ਫਲ, ਗਾਜਰ, ਚਕੰਦਰ ਪਾਲਕ, ਸਬਜ਼ੀਆਂ, ਆਦਿ ਖਾਣ ਦੀ ਸਲਾਹ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਉਪ-ਚੇਅਰਮੈਨ ਸਰੋਜ ਰਾਣੀ ਨੇ ਵੀ ਸੰਬੋਧਨ ਕੀਤਾ।
ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜਿਲਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਚੱਲ ਰਹੀ ਇਸ ਮੁਹਿੰਮ ਦਾ ਉਦੇਸ਼ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਦਿਆਂ ਉਨਾਂ ਵਿੱਚ ਖੂਨ ਦੀ ਕਮੀ ਸਬੰਧੀ ਮਾਪਿਆਂ ਨਾਲ ਰਾਬਤਾ ਕਰਕੇ ਅਨੀਮੀਆ ਨੂੰ ਖਤਮ ਕਰਨਾ ਹੈ।

