Punjab News- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੇ ਫ਼ੈਸਲੇ ਵਿਰੁੱਧ 10 ਨਵੰਬਰ ਨੂੰ ਵਿਦਿਆਰਥੀ ਕਰਨਗੇ ਕਾਲਜ ਦਾ ਗੇਟ ਬੰਦ

All Latest NewsNews FlashPunjab News

 

Punjab News- ਪੰਜਾਬ ਯੂਨੀਵਰਸਿਟੀ ਦੇ ਸਾਰੇ ਅਧਿਕਾਰ ਕੇਂਦਰ ਦੇ ਅਧੀਨ ਕਰ ਕੇ ਯੂਨੀਵਰਸਿਟੀ ਤੇ ਕੰਟਰੋਲ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ

Punjab News- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮ.ਆਰ ਸਰਕਾਰੀ ਕਾਲਜ ਫਾਜ਼ਿਲਕਾ ਦੀ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦੇ ਵਿਰੋਧ ਵਿੱਚ ਸੈਨੇਟ ਦੀ ਮੁੜ ਬਹਾਲੀ ਲਈ 10 ਨਵੰਬਰ ਨੂੰ ਐਮ ਆਰ ਸਰਕਾਰੀ ਕਾਲਜ ਫਾਜ਼ਿਲਕਾ ਦਾ ਗੇਟ ਬੰਦ ਕਰਕੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ।

ਜਾਣਕਾਰੀ ਦਿੰਦਿਆ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਰਨਲ ਸਕੱਤਰ ਧੀਰਜ ਫਾਜ਼ਿਲਕਾ, ਫਾਜ਼ਿਲਕਾ ਦੇ ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ ਅਤੇ ਜ਼ਿਲ੍ਹਾ ਆਗੂ ਆਦਿਤਿਆ ਫਾਜ਼ਿਲਕਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਜਦੋਂ ਤੋਂ ਸੱਤਾ ਦੇ ਵਿੱਚ ਆਈ ਹੈ ਉਦੋਂ ਤੋਂ ਹੀ ਸਰਕਾਰੀ ਸੰਸਥਾਵਾਂ ਉਪੱਰ ਆਪਣੀ ਅੱਖ ਰੱਖੀ ਹੋਈ ਹੈ ਤੇ ਇਹਨਾਂ ਸੰਸਥਾਵਾਂ ਵਿੱਚ ਆਪਣੀ ਕੇਂਦਰੀਕਰਨ ਦੀ ਨੀਤੀਆਂ ਨੂੰ ਲਾਗੂ ਕਰਕੇ ਓਹਨਾਂ ਦੇ ਸਾਰੇ ਅਧਿਕਾਰ ਆਪਣੇ ਹੇਠ ਲਏ ਜਾ ਸਕਣ।

ਜਿਸ ਦੇ ਕਾਰਨ ਹੀ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 91 ਮੈਂਬਰੀ ਸੈਨੇਟ ਨੂੰ ਭੰਗ ਕਰ ਦਿੱਤਾ ਹੈ ਤਾਂ ਜੋਂ ਯੂਨੀਵਰਸਿਟੀ ਦੇ ਸਾਰੇ ਅਧਿਕਾਰਾਂ ਆਪਣੇ ਅਧੀਨ ਕਰਕੇ ਯੂਨੀਵਰਸਿਟੀ ਤੇ ਕੇਂਦਰ ਆਪਣਾ ਕੰਟਰੋਲ ਸਥਾਪਿਤ ਕਰ ਸਕੇ। ਕੇਂਦਰ ਸਰਕਾਰ ਦਾ ਇਹ ਫੁਰਮਾਨ ਗੈਰ ਸੰਵਿਧਾਨਕ ਅਤੇ ਰਾਜਾਂ ਦੇ ਅਧਿਕਾਰਾਂ ਤੇ ਵੱਡਾ ਹਮਲਾ ਹੈ। ਇਸ ਲਈ ਵਿਦਿਆਰਥੀ ਵਰਗ ਨੂੰ ਇਸ ਖਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ।

ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ, ਮੀਤ ਪ੍ਰਧਾਨ ਅਰਸ਼ਦੀਪ ਸਿੰਘ, ਕਾਲਜ ਕਮੇਟੀ ਸਕੱਤਰ ਪ੍ਰਵੀਨ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਸਿੱਖਿਆ ਦਾ ਅਤੇ ਸਿੱਖਿਆ ਅਦਾਰਿਆ ਦਾ ਨਿੱਜੀਕਰਨ ਕਰਕੇ ਇਹਨਾਂ ਸੰਸਥਾਵਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੋਂਪਣ ਦੀ ਤਿਆਰੀ ਵਜੋਂ ਹੀ ਇਸ ਤਰ੍ਹਾਂ ਦੇ ਨਾਦਰਸ਼ਾਹੀ ਫੁਰਮਾਨ ਲਾਗੂ ਕੀਤੇ ਜਾ ਰਹੇ ਹਨ।

ਪਹਿਲਾ ਨਵੀਂ ਸਿੱਖਿਆ ਨੀਤੀ 2020 ਲਾਗੂ ਕਰਕੇ ਵਿਦਿਆਰਥੀਆਂ ਤੋ ਸਿੱਖਿਆ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ  ਇਸ ਨੀਤੀ ਦੇ ਤਹਿਤ ਹੀ ਪੰਜਾਬ ਦੇ ਬਹੁਤ ਸਾਰੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ ਤੇ ਪੰਜਾਬ ਸਰਕਾਰ ਨੇ ਵੀ ਇਸ ਮਸਲੇ ਤੇ ਬਿਲਕੁੱਲ ਚੁੱਪੀ ਧਾਰੀ ਹੋਈ ਹੈ।

ਆਗੂਆਂ ਨੇ ਕਿਹਾ ਕਿ ਹਰ ਜਬਰ ਜੁਲਮ ਦੇ ਖਿਲਾਫ ਲੜਾਈ ਲੜਣਾ ਸਾਡੇ ਪੰਜਾਬ ਦਾ ਇਤਿਹਾਸ ਰਿਹਾ ਹੈ ਤੇ ਆਪਣੇ ਉਸੇ ਇਤਿਹਾਸ ਨੂੰ ਜਿਊਂਦਾ ਰੱਖਣ ਲਈ ਅੱਜ ਵਿਦਿਆਰਥੀ ਵਰਗ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਿਆ ਹੋਇਆ ਹੈ ਅਤੇ ਅਸੀਂ ਆਪਣੀ ਪੰਜਾਬ ਯੂਨੀਵਰਸਿਟੀ ਅਤੇ ਸਿੱਖਿਆ ਨੂੰ ਬਚਾਉਣ ਲਈ ਲੜਾਈ ਲੜ ਰਹੇ ਹਾਂ।

ਅੰਤ ਵਿਚ ਆਗੂਆਂ ਨੇ 10 ਨਵੰਬਰ ਨੂੰ ਕਾਲਜ ਦੇ ਬਾਹਰ ਹੋਣ ਵਾਲੇ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਜਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ। ਅਤੇ ਫਾਜ਼ਿਲਕਾ ਦੇ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ। ਇਸ ਮੌਕੇ ਵਿਦਿਆਰਥੀ ਆਗੂ ਅਰਸ਼ਦੀਪ ਸਿੰਘ, ਸੁਮੀਤ ਸਿੰਘ, ਕਮਲਜੀਤ ਸਿੰਘ, ਸਾਜਨ ਸਿੰਘ, ਵਿਕਰਮ ਸਿੰਘ, ਪ੍ਰਿਅੰਕਾ ਰਾਣੀ, ਅਮਨ ਕੌਰ, ਸੋਨੀਆ, ਸੁਰਜੀਤ, ਕੋਮਲ ਅਤੇ ਹੋਰ ਵੀ ਸ਼ਾਮਿਲ ਸਨ।

 

Media PBN Staff

Media PBN Staff