Canada News: ਕੈਨੇਡਾ ‘ਚ ਇੱਕ ਹੋਰ ਪੰਜਾਬੀ ਵਿਦਿਆਰਥੀ ਦੀ ਮੌਤ
Canada News:
ਕੈਨੇਡਾ ਤੋਂ ਇੱਕ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕੈਨੇਡਾ ਵਿੱਚ ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਵਸਨੀਕ ਵਿਦਿਆਰਥੀ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚਨਾਰਥਲ ਕਲਾਂ ਦਾ ਵਸਨੀਕ ਅਰਸ਼ਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਕੈਨੇਡਾ ਦੇ ਕੈਲਗਰੀ ਵਿੱਚ ਪੜ੍ਹਾਈ ਲਈ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ, ਉੱਥੇ ਅਚਾਨਕ ਅਰਸ਼ਦੀਪ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦਾ ਦੇਹਾਂਤ ਹੋ ਗਿਆ। ਅਰਸ਼ਦੀਪ ਦੀ ਮੌਤ ‘ਤੇ ਪੂਰਾ ਪਿੰਡ ਚਨਾਰਥਲ ਕਲਾਂ ਸੋਗ ਮਨਾ ਰਿਹਾ ਹੈ।

