Punjab Breaking: ਗਵਰਨਰ ਪੰਜਾਬ ਦੇ ਕਾਫ਼ਲੇ ਦੀ ਗੱਡੀ ਨਾਲ ਵਾਪਰਿਆ ਵੱਡਾ ਹਾਦਸਾ, 3 ਮੁਲਾਜ਼ਮ ਜ਼ਖਮੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Breaking: ਪੰਜਾਬ ਦੇ ਵੱਖ ਵੱਖ ਸਰਹੱਦੀ ਖੇਤਰਾਂ ਦਾ ਇਸ ਵੇਲੇ ਗਵਰਨਰ ਬਨਵਾਰੀ ਲਾਲ ਪਰੋਹਿਤ ਦੌਰਾ ਕਰ ਰਹੇ ਹਨ। ਇਸੇ ਦੇ ਤਹਿਤ ਅੰਮ੍ਰਿਤਸਰ ‘ਚ ਸਰਹੱਦੀ ਦੌਰੇ ‘ਤੇ ਗਏ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਮੁਤਾਬਕ ਗਵਰਨਰ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।
ਕਾਰ ਦਾ ਟਾਇਰ ਫਟਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਦੇ ਕਾਰਨ ਕਾਰ ਵਿਚ ਸਵਾਰ ਤਿੰਨ ਮੁਲਾਜ਼ਮ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਦੇ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ ਗਿਆ।