ਵੱਡੀ ਖ਼ਬਰ: ਅਕਾਲੀ ਆਗੂ ‘ਤੇ ਅੰਨ੍ਹੇਵਾਹ ਫਾਈਰਿੰਗ
ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਯੂਥ ਆਗੂ ਮੁਖਵਿੰਦਰ ਸਿੰਘ ਮੁੱਖਾ ਤੇ ਅੰਨ੍ਹੇਵਾਹ ਫਾਈਰਿੰਗ ਹੋਣ ਦੀ ਖ਼ਬਰ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਗੋਲੀ ਲੱਗਣ ਕਾਰਨ ਮੁੱਖਾ ਜ਼ਖ਼ਮੀ ਹੋ ਗਏ, ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੋਲੀਬਾਰੀ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ, ਅਕਾਲੀ ਆਗੂ ਮੁੱਖਾ ਆਪਣੀ ਭਤੀਜੀ ਨੂੰ ਬੱਸ ਚੜ੍ਹਾਉਣ ਆਏ ਸਨ। ਜਿਵੇਂ ਹੀ ਉਹ ਉਸਨੂੰ ਚੜਾਉਣ ਲਈ ਪਹੁੰਚੇ, ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਮੁਖਵਿੰਦਰ ਸਿੰਘ ਨੂੰ ਕਈ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਡਿੱਗ ਪਿਆ।
ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਕੁਝ ਲੋਕਾਂ ਨੇ ਮੁਖਵਿੰਦਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

