Tarn Taran Holiday: ਸਾਰੇ ਸਕੂਲ ‘ਚ 11 ਨਵੰਬਰ ਦੀ ਛੁੱਟੀ ਦਾ ਐਲਾਨ
Tarn Taran Holiday: 11 ਨਵੰਬਰ ਨੂੰ ਤਰਨਤਾਰਨ ਵਿਖੇ ਜ਼ਿਮਨੀ ਚੋਣ ਲਈ ਵੋਟਾਂ ਪੈਣ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮਜਿਸਟਰੇਟ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ ਤਾਂ ਜਿੱਥੇ ਬੰਦ ਰਹਿਣਗੇ ਹੀ, ਨਾਲ ਹੀ ਦਫ਼ਤਰਾਂ ਵਿੱਚ ਵੀ ਪੇਡ ਲੀਵ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਮਜਿਸਟਰੇਟ ਤਰਨ ਤਾਰਨ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਮਿਤੀ 11 ਨਵੰਬਰ 2025 ਨੂੰ ਪੇਡ ਲੀਵ (Holiday) ਘੋਸ਼ਿਤ ਕੀਤੀ ਗਈ ਹੈ।
ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਪੇਡ ਲੀਵ ਘੋਸ਼ਿਤ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਇਹ ਛੁੱਟੀ ਕਰਨ ਦਾ ਮੰਤਵ ਇਹ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਛੁੱਟੀ ਸਾਰੀਆਂ ਉਦਯੋਗਿਕ ਇਕਾਈਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਸੰਸਥਾਵਾਂ `ਚ ਕੰਮ ਕਰਨ ਵਾਲੇ ਕਰਮਚਾਰੀਆਂ `ਤੇ ਲਾਗੂ ਹੋਵੇਗੀ।
ਖਾਸ ਗੱਲ ਇਹ ਹੈ ਕਿ ਇਸ ਛੁੱਟੀ ਦਾ ਲਾਭ ਉਨ੍ਹਾਂ ਕਰਮਚਾਰੀਆਂ ਨੂੰ ਵੀ ਹੋਵੇਗਾ ,ਜੋ ਸ਼ਿਫਟਾਂ `ਚ ਕੰਮ ਕਰਦੇ ਹਨ ਜਾਂ ਹਲਕੇ ਤੋਂ ਬਾਹਰ ਨੌਕਰੀ ਕਰਦੇ ਹਨ ਪਰ ਉਨ੍ਹਾਂ ਦਾ ਨਾਮ 021-ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ‘ਚ ਦਰਜ਼ ਹੈ।
ਇਹ ਛੁੱਟੀ ਸਿਰਫ ਵੋਟ ਪਾਉਣ ਲਈ ਦਿੱਤੀ ਗਈ ਹੈ ਅਤੇ ਇਸਨੂੰ ਤਨਖਾਹ `ਚ ਕਟੌਤੀ ਦਾ ਕਾਰਨ ਨਹੀਂ ਬਣਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਦੀ ਵਰਤੋਂ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ `ਚ ਯੋਗਦਾਨ ਪਾਉਣ।

