ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ਦੀ SSP ਸਸਪੈਂਡ
Punjab News-
ਇਸ ਵੇਲੇ ਦੀ ਬਹੁਤ ਵੱਡੀ ਖਬਰ ਤਰਨ ਤਾਰਨ ਜਿਮਨੀ ਚੋਣ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਚੋਣ ਕਮਿਸ਼ਨ ਦੇ ਵੱਲੋਂ SSP ਡਾਕਟਰ ਰਵਜੋਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਐਸਐਸਪੀ ਦੇ ਵਿਰੁੱਧ ਸਿਆਸੀ ਪਾਰਟੀਆਂ ਦੇ ਵੱਲੋਂ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਸੀ, ਜਿਸ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਐਸਐਸਟੀ ਡਾਕਟਰ ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ।
ਦੱਸ ਦਈਏ ਕਿ 11 ਨਵੰਬਰ ਨੂੰ ਤਰਨ ਤਰਨ ਜਿਮਨੀ ਚੋਣ ਹੋ ਰਹੀ ਹੈ, ਉਸ ਤੋਂ ਪਹਿਲਾਂ ਹੀ ਡਾਕਟਰ ਰਵਜੋਤ ਕੌਰ ਤੇ ਵੱਡੀ ਗਾਜ ਡਿੱਗੀ ਹੈ ਤੇ ਉਹਨਾਂ ਨੂੰ ਕਮਿਸ਼ਨ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ।

