ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜੇ ਥਾਈਂ ਦਾਖ਼ਲ ਹੋਣ ਲਈ ਤਰਲੋ-ਮੱਛੀ ਹੋ ਰਹੀ ਕੇਂਦਰ ਸਰਕਾਰ
Panjab University -ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (Panjab University) ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ
Panjab University – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਅਜਿਹਾ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (Panjab University) ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ।
ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ (Panjab University) ਦੇ ਵਜੂਦ ਨੂੰ ਬਦਲਣ ਲਈ ਲਗਾਤਾਰ ਕੋਸਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜਤ ਨਹੀਂ ਦਿੰਦੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।
ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਸਦਕਾ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸਲਾਘਾ ਕੀਤੀ ਗਈ ਹੈ।
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ ਲਗਭਗ 2 ਕਰੋੜ ਲੋਕਾਂ ਨੂੰ ਮੁਫਤ ਦਵਾਈ ਪ੍ਰਦਾਨ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜਾਨਾ 67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

