Delhi Blast: ਲਾਲ ਕਿਲ੍ਹੇ ਨੇੜੇ ਜ਼ੋਰਦਾਰ ਧਮਾਕਾ

All Latest NewsNational NewsNews FlashTop BreakingTOP STORIES

 

ਨਵੀਂ ਦਿੱਲੀ

Delhi Blast: ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਦੇ ਨੇੜੇ ਸਥਿਤ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ‘ਤੇ ਖੜ੍ਹੀ ਇੱਕ ਕਾਰ ਵਿੱਚ ਧਮਾਕਾ ਹੋ ਗਿਆ।

ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਾਕੇ ਤੋਂ ਤੁਰੰਤ ਬਾਅਦ, ਕਾਰ ਵਿੱਚ ਅੱਗ ਲੱਗ ਗਈ, ਜੋ ਤੇਜ਼ੀ ਨਾਲ ਫੈਲ ਗਈ ਅਤੇ ਨੇੜੇ ਖੜ੍ਹੇ 3-4 ਹੋਰ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਹ ਸੜ ਕੇ ਸੁਆਹ ਹੋ ਗਏ।

ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਧਮਾਕਾ ਕਾਰ ਦੇ ਇੰਜਣ ਜਾਂ ਤੇਲ ਦੇ ਟੈਂਕ ਨਾਲ ਜੁੜਿਆ ਹੋਇਆ ਜਾਪਦਾ ਹੈ, ਪਰ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਮਿਲੀ ਹੈ।

ਏਐਨਆਈ ਦੀ ਰਿਪੋਰਟ ਅਨੁਸਾਰ, ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਵਿੱਚ ਧਮਾਕਾ ਹੋਇਆ। ਏਐਨਆਈ ਨੇ ਦਿੱਲੀ ਫਾਇਰ ਵਿਭਾਗ ਦੇ ਹਵਾਲੇ ਨਾਲ ਦੱਸਿਆ ਕਿ, ਉਨ੍ਹਾਂ ਨੂੰ ਧਮਾਕੇ ਸਬੰਧੀ ਇੱਕ ਕਾਲ ਆਈ, ਜਿਸ ਮਗਰੋਂ ਉਨ੍ਹਾਂ ਦੀ ਟੀਮਾਂ ਘਟਨਾ ਸਥਾਨ ਵੱਲ ਰਵਾਨਾ ਹੋ ਗਈਆਂ। ਹੁਣ ਤੱਕ ਤਿੰਨ-ਚਾਰ ਵਾਹਨਾਂ ਨੂੰ ਅੱਗ ਲੱਗੀ ਹੈ ਅਤੇ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ।

ਦੂਜੇ ਪਾਸੇ ਦਿੱਲੀ ਪੁਲਿਸ ਅਤੇ ਮੈਟਰੋ ਸੁਰੱਖਿਆ ਕਰਮਚਾਰੀ ਵੀ ਘਟਨਾ ਸਥਾਨ ‘ਤੇ ਪਹੁੰਚੇ। ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ, ਅਤੇ ਜਾਂਚ ਆਰੰਭ ਕਰ ਦਿੱਤੀ ਗਈ ਹੈ।

 

Media PBN Staff

Media PBN Staff