ਵੱਡੀ ਖ਼ਬਰ: ਲਾਲ ਕਿਲ੍ਹੇ ਨੇੜੇ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ
Punjab Breaking: ਅੱਜ ਸ਼ਾਮ ਸਮੇਂ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਸੀਪੀ/ਐਸਐਸਪੀ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਧਮਾਕੇ ਵਿੱਚ 8 ਲੋਕਾਂ ਦੀ ਮੌਤ
ਅੱਜ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਧਮਾਕੇ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਤਿੰਨ ਜਾਂ ਚਾਰ ਹੋਰ ਵਾਹਨਾਂ ਨੂੰ ਵੀ ਅੱਗ ਲੱਗ ਗਈ ਅਤੇ ਉਹ ਨੁਕਸਾਨੇ ਗਏ।
ਏਐਨਆਈ ਦੀ ਰਿਪੋਰਟ ਅਨੁਸਾਰ, ਮੈਡੀਕਲ ਸੁਪਰਡੈਂਟ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ (LNJP) ਹਸਪਤਾਲ ਨੇ ਦੱਸਿਆ ਕਿ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ 1 ਨੇੜੇ ਧਮਾਕੇ ਵਿੱਚ ਜ਼ਖ਼ਮੀ ਲੋਕਾਂ ਨੂੰ ਐਲਐਨਜੇਪੀ ਹਸਪਤਾਲ ਲਿਆਂਦਾ ਗਿਆ ਹੈ।
ਉਨ੍ਹਾਂ ਵਿੱਚੋਂ 8 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਸੂਤਰਾਂ ਨੇ ਏਐਨਆਈ ਨੂੰ ਦੱਸਿਆ ਕਿ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ।

